27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮੌਕੇ ਜਾਗਰੂਕਤਾ ਰੈਲੀ ਕੱਢੀ <br/>

ਅਜੀਤ ਡੈਸਕ 17-06-2026
ਬਠਿੰਡਾ, 16 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਤਹਿਤ ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐਲ.ਵੀਜ਼ ਦੇ ਸਹਿਯੋਗ ਨਾਲ ਰੈਲੀ ਕਰਕੇ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮਨਾਇਆ ਗਿਆ | ਇਸ ਮੌਕੇ ਮਿਸ. ਬਲਜਿੰਦਰ ਕੌਰ ਮਾਨ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐਮ-ਸਹਿਤ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਨੋਰਥ ਲੋਕਾਂ ਨੂੰ ਬਜ਼ੁਰਗਾਂ ਨਾਲ ਹੋ ਰਹੀ ਬਦਸਲੂਕੀ ਤੋਂ ਜਾਣੂ ਕਰਵਾਉਣਾ ਸੀ | ਇਹ ਜਾਗਰੂਕਤਾ ਰੈਲੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੇ ਦਫ਼ਤਰ ਤੋਂ ਸ਼ੁਰੂ ਹੋ ਕੇ ਬਠਿੰਡਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਪਹੁੰਚੀ ਅਤੇ ਆਮ ਲੋਕਾਂ ਅਤੇ ਬਜ਼ੁਰਗਾਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ | ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਰੈਲੀ ਤੋਂ ਇਲਾਵਾ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਲੋਂ ਵੱਖ-ਵੱਖ ਪਿੰਡਾਂ ਵਿਚ ਸੈਮੀਨਾਰ ਲਗਾਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਅਤੇ ਬਜ਼ੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ, ਮੁਫ਼ਤ ਕਾਨੂੰਨੀ ਸਹਾਇਤਾ, ਪੈਨਸ਼ਨ ਸਕੀਮਾਂ ਅਤੇ ਹੋਰ ਵੈਲਫ਼ੇਅਰ ਸਕੀਮਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਸਿਵਲ ਹਸਪਤਾਲ ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਐਸ. ਐਸ. ਡੀ. ਕਾਲਜ ਆਫ਼ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਵਿਖੇ ਇਕ ਦਿਨਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।