27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸਿਵਲ ਹਸਪਤਾਲ ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ <br/>

ਅਜੀਤ ਡੈਸਕ 17-06-2026
ਰਾਮਪੁਰਾ ਫੂਲ, 16 ਜੂਨ (ਹੇਮੰਤ ਕੁਮਾਰ ਸ਼ਰਮਾ)-ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਅਤੇ ਵਿਸ਼ਵ ਖੂਨਦਾਨ ਦਿਵਸ ਮੌਕੇ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਵਿਚ ਸਮਾਜ ਸੇਵੀ ਸੰਸਥਾਵਾਂ, ਨੌਜਵਾਨਾਂ ਅਤੇ ਆਮ ਲੋਕਾਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਸਵੈ-ਇੱਛਾ ਨਾਲ ਖੂਨਦਾਨ ਕੀਤਾ | ਸਿਵਲ ਸਰਜਨ ਬਠਿੰਡਾ ਡਾ: ਤਪਿੰਦਰਜੋਤ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਵਿਸ਼ਵ ਖੂਨਦਾਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਸਵੈ-ਇੱਛਾ ਨਾਲ ਨਿਯਮਿਤ ਖੂਨਦਾਨ ਲਈ ਜਾਗਰੂਕ ਕਰਨਾ ਅਤੇ ਖੂਨਦਾਨੀਆਂ ਦੇ ਅਨਮੋਲ ਯੋਗਦਾਨ ਦਾ ਸਨਮਾਨ ਕਰਨਾ ਹੈ | ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਦੀ ਮਨੁੱਖਤਾ ਅਤੇ ਸਮਾਜ ਸੇਵਾ ਦੀ ਸਿੱਖਿਆ ਤੋਂ ਪ੍ਰੇਰਨਾ ਲੈਂਦਿਆਂ ਸਾਨੂੰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਐਸ ਐਮ ਓ ਡਾ: ਗੁਰਪ੍ਰੀਤ ਸਿੰਘ ਮਾਹਲ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ 10 ਜੂਨ ਤੋਂ 24 ਜੂਨ ਤੱਕ ਸਿਹਤ ਵਿਭਾਗ ਬਠਿੰਡਾ ਵਲੋਂ ਵਿਸ਼ੇਸ਼ ਖੂਨਦਾਨ ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਦੌਰਾਨ ਵੱਖ-ਵੱਖ ਥਾਵਾਂ 'ਤੇ ਕੈਂਪ ਲਗਾ ਕੇ ਖੂਨ ਇਕੱਤਰ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਬਲੱਡ ਬੈਂਕਾਂ 'ਚ ਲੋੜਵੰਦ ਮਰੀਜ਼ਾਂ ਲਈ ਸੁਰੱਖਿਅਤ ਖੂਨ ਦੀ ਉਪਲੱਬਧਤਾ ਨੂੰ ਯਕੀਨੀ ਬਣਾਉਣ ਲਈ ਸਵੈ-ਇੱਛਾ ਨਾਲ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਮਹੱਤਵਪੂਰਨ ਭੂਮਿਕਾ ਹੈ | ਮਾਸ ਮੀਡੀਆ ਅਫ਼ਸਰ ਕੁਲਵੰਤ ਸਿੰਘ ਨੇ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ ਅਤੇ ਇਕ ਯੂਨਿਟ ਖੂਨ ਕਈ ਲੋੜਵੰਦ ਮਰੀਜ਼ਾਂ ਦੀ ਜ਼ਿੰਦਗੀ ਬਚਾਉਣ ਵਿਚ ਸਹਾਈ ਹੋ ਸਕਦਾ ਹੈ | ਅੰਤ ਵਿਚ ਖੂਨਦਾਨੀਆਂ ਦਾ ਸਰਟੀਫ਼ਿਕੇਟ, ਮੈਡਲ ਅਤੇ ਬੈਗ ਦੇ ਕੇ ਸਨਮਾਨ ਕੀਤਾ ਗਿਆ |

ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਤੁਰੰਤ ਅਸਤੀਫ਼ਾ ਦੇਣ ਅਗਲੀ ਖ਼ਬਰ 'ਵਿਸ਼ਵ ਬਜ਼ੁਰਗ ਦੁਰਵਿਹਾਰ ਜਾਗਰੂਕਤਾ ਦਿਵਸ' ਮੌਕੇ ਜਾਗਰੂਕਤਾ ਰੈਲੀ ਕੱਢੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।