27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਮੁੱਖ ਮੰਤਰੀ ਪੰਜਾਬ ਤੁਰੰਤ ਅਸਤੀਫ਼ਾ ਦੇਣ

ਅਜੀਤ ਡੈਸਕ 17-06-2026
ਮਾਨਸਾ, 16 ਜੂਨ (ਸ.ਰਿ.)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਮਾਮਲੇ ਸੰਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜੀਆਂ ਸ਼ਿਕਾਇਤਾਂ ਦੀ ਗੰਭੀਰਤਾ ਨੂੰ ਵੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਦੇਸ਼ ਦੀਆਂ ਨਾਮੀ ਲੈਬ ਤੋਂ ਕਰਵਾਈ ਜਾਂਚ 'ਚ ਵੀਡੀਓ ਅਸਲ ਸਾਬਤ ਹੋਣ ਮਗਰੋਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਹ ਮੰਗ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ ਰਘਵੀਰ ਸਿੰਘ ਮਾਨਸਾ, ਗ੍ਰੰਥੀ ਸਭਾ ਦੇ ਪ੍ਰਧਾਨ ਦਾਰਾ ਸਿੰਘ ਅਕਲੀਆ, ਮਾਸਟਰ ਜਸਵੀਰ ਸਿੰਘ ਖ਼ਾਲਸਾ, ਅਕਾਲੀ ਆਗੂ ਹਰਮਨਜੀਤ ਸਿੰਘ ਭੰਮਾ ਨੇ ਗੁਰਦੁਆਰਾ ਚੌਕ ਵਿਖੇ ਮੁੱਖ ਮੰਤਰੀ ਭਗਵੰਤ ਦਾ ਪੁਤਲਾ ਫੂਕਣ ਸਮੇਂ ਜੁੜੇ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਦਾ ਅਹੁਦਾ ਬਹੁਤ ਹੀ ਜ਼ਿੰਮੇਵਾਰੀ ਅਤੇ ਮਰਿਯਾਦਾ ਵਾਲਾ ਹੈ | ਹੁਣ ਜਦੋਂ ਜਾਂਚ ਦੌਰਾਨ ਇਹ ਵੀਡੀਓ ਅਸਲ ਅਤੇ ਪ੍ਰਮਾਣਿਕ ਸਾਬਤ ਹੋਈ ਹੈ ਤਾਂ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ | ਇਸ ਮੌਕੇ ਬਲਜੀਤ ਸਿੰਘ ਸੇਠੀ, ਗੋਲਡੀ ਗਾਂਧੀ, ਜਗਰਾਜ ਸਿੰਘ ਰਾਜ ਪੇਂਟਰ, ਅਮਰੀਕ ਸਿੰਘ ਭੋਲਾ, ਦਰਸ਼ਨ ਸਿੰਘ ਭੰਮਾ, ਟੇਕ ਸਿੰਘ ਬਰੇ੍ਹ, ਸੁਖਦੇਵ ਸਿੰਘ, ਰਣਜੀਤ ਕੌਰ, ਅਵਤਾਰ ਸਿੰਘ ਮਦਨੀ, ਅਨਮੋਲਰਤਨ ਕੌਰ, ਹਰਪ੍ਰੀਤ ਕੌਰ, ਹਰਜੀਤ ਕੌਰ, ਬਲਵੀਰ ਕੌਰ, ਚਰਨਜੀਤ ਕੌਰ, ਗੁਰਪ੍ਰੀਤ ਸਿੰਘ ਗੋਗਾ, ਬੀਰਬਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭੁਪਿੰਦਰ ਕੁਮਾਰ ਦੇ ਸਸਕਾਰ ਮੌਕੇ ਵੱਡੀ ਗਿਣਤੀ 'ਚ ਲੋਕ ਹੋਏ ਸ਼ਾਮਿਲ <br/> ਅਗਲੀ ਖ਼ਬਰ ਸਿਵਲ ਹਸਪਤਾਲ ਰਾਮਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।