26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਿੰਡ ਸ਼ੇਖੂਪੁਰ ਖੁਡਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ <br/>

ਅਜੀਤ ਡੈਸਕ 17-06-2026
ਬਰੇਟਾ, 16 ਜੂਨ (ਪਾਲ ਸਿੰਘ ਮੰਡੇਰ)- ਪਿੰਡ ਸ਼ੇਖੂਪੁਰ ਖੁਡਾਲ ਤੋਂ ਹਲਕਾ ਵਿਧਾਇਕ ਬੁੱਧ ਰਾਮ ਦੀ ਰਹਿਨੁਮਾਈ ਹੇਠ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ ਕੀਤੀ ਗਈ | ਪਿੰਡ ਦੇ ਸਰਪੰਚ ਅਵਤਾਰ ਸਿੰਘ, ਚੇਅਰਮੈਨ ਚਮਕੌਰ ਸਿੰਘ, ਬਲਾਕ ਪ੍ਰਧਾਨ ਕੁਲਵਿੰਦਰ ਸਿੰਘ ਦੀ ਅਗਵਾਈ ਵਿਚ 2 ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਯਾਤਰਾ ਕਰਨ ਵਾਲੇ ਬਜ਼ੁਰਗਾਂ ਅਤੇ ਮਾਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਬਜ਼ੁਰਗਾਂ ਲਈ ਲਾਭਦਾਇਕ ਹੋਵੇਗੀ | ਇਸ ਮੌਕੇ ਹਰਵਿੰਦਰ ਸਿੰਘ, ਰਾਜ ਕੁਮਾਰ, ਸੁਰਿੰਦਰ ਸ਼ਰਮਾ, ਮੈਂਬਰ ਧਰਮਿੰਦਰ ਸਿੰਘ, ਜਗਤਾਰ ਸਿੰਘ ਮੈਂਬਰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਦੁਕਾਨ ਦੇ ਬਾਹਰੋਂ ਤਾਰਾਂ ਚੋਰੀ ਅਗਲੀ ਖ਼ਬਰ ਖੇਤੀਬਾੜੀ ਵਿਭਾਗ ਨੇ ਖੇਤੀ ਮਸ਼ੀਨਰੀ ਲਈ 16 ਕਰੋੜ ਦੇ ਸਬਸਿਡੀ ਡਰਾਅ ਕੱਢੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।