04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਚੋਰਾਂ ਨੇ ਮਕੈਨਿਕ ਦੀ ਦੁਕਾਨ ਨੂੰ ਦਿਨ-ਦਿਹਾੜੇ ਬਣਾਇਆ ਨਿਸ਼ਾਨਾ

ਅਜੀਤ ਡੈਸਕ 18-06-2026
ਬਠਿੰਡਾ, 17 ਜੂਨ (ਸੱਤਪਾਲ ਸਿੰਘ ਸਿਵੀਆਂ)-ਸਥਾਨਕ ਪੂਜਾ ਵਾਲਾ ਮੁਹੱਲੇ ‘ਚ ਦੁਕਾਨ ‘ਚ ਚੋਰਾਂ ਵਲੋਂ ਦਿਨ-ਦਿਹਾੜੇ ਕੀਮਤੀ ਸਾਮਾਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਦੀ ਦੁਕਾਨ ‘ਤੇ ਪੁੱਜੇ ਇਲਾਕੇ ਦੇ ਕੌਂਸਲਰ ਸੰਦੀਪ ਕੁਮਾਰ ਬੌਬੀ ਨੇ ਦੱਸਿਆ ਕਿ ਸੁਰਿੰਦਰ ਸਿੰਘ ਆਪਣੀ ਦੁਕਾਨ ਅੰਦਰ ਮੋਟਰਾਂ ਬੰਨ੍ਹਣ ਦਾ ਕੰਮ ਕਰਦਾ ਹੈ ਤੇ ਅੱਜ ਵੀ ਉਹ ਰੋਜ਼ਾਨਾ ਦੀ ਤਰ੍ਹਾਂ ਦੁਪਹਿਰ ਸਮੇਂ ਖਾਣਾ ਖਾਣ ਲਈ ਆਪਣੇ ਘਰ ਗਿਆ ਸੀ ਤਾਂ ਕੁਝ ਅਣਪਛਾਤੇ ਚੋਰ ਉਸ ਦੀ ਦੁਕਾਨ ‘ਚੋਂ ਕੀਮਤੀ ਸਮਾਨ ਚੋਰੀ ਕਰਕੇ ਲੈ ਗਏ ਤੇ ਉਹ ਅਜਿਹਾ ਪਹਿਲਾਂ ਵੀ ਕਰ ਚੁੱਕੇ ਹਨ। ਦੁਕਾਨ ਨੇੜਲੇ ਸੀ ਸੀ ਟੀ ਵੀ ਕੈਮਰੇ ਤੋਂ ਉਨ੍ਹਾਂ ਨੇ ਚੋਰਾਂ ਅਤੇ ਉਨ੍ਹਾਂ ਦੀ ਸਕੂਟਰੀ ਦੀ ਸ਼ਨਾਖਤ ਕਰਕੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ, ਜਿਸ ਲਈ ਪੁਲਿਸ ਨੂੰ ਇਸ ਸ਼ਨਾਖਤ ਦੇ ਆਧਾਰ ‘ਤੇ ਚੋਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਪੀੜਤ ਦੁਕਾਨਦਾਰ ਨੂੰ ਇਨਸਾਫ਼ ਦੇਣਾ ਚਾਹੀਦਾ ਹੈ। ਕੌਂਸਲਰ, ਇਲਾਕਾ ਵਾਸੀਆਂ ਤੇ ਦੁਕਾਨਦਾਰਾਂ ਨੇ ਪੰਜਾਬ ਸਰਕਾਰ ਅਤੇ ਬਠਿੰਡਾ ਪੁਲਿਸ ਤੋਂ ਮੰਗ ਕੀਤੀ ਕਿ ‘ਯੁੱਧ ਨਸ਼ਿਆਂ ਵਿਰੁੱਧ’ ਵਾਂਗ ਬਠਿੰਡਾ ‘ਚ ‘ਯੁੱਧ ਚੋਰਾਂ ਵਿਰੁੱਧ’ ਵੀ ਵਿੱਢਿਆ ਜਾਵੇ ਤੇ ਚੋਰਾਂ ਦੇ ਲੋਕਾਂ ਖਿਲਾਫ਼ ਸਖ਼ਤ ਕਰਵਾਈ ਕਰਦੇ ਹੋਏ ਉਨ੍ਹਾਂ ਦੇ ਵੀ ਨਸ਼ਾ ਤਸਕਰਾਂ ਦੇ ਘਰਾਂ ਵਾਂਗੂ ਘਰ ਢਾਹੁਣ ਵਰਗੀ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਹੀ ਚੋਰੀਆਂ ਨੂੰ ਠੱਲ੍ਹ ਪੈ ਸਕਦੀ ਹੈ।
ਪਿਛਲੀ ਖ਼ਬਰ 9.42 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ ਅਗਲੀ ਖ਼ਬਰ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।