04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

9.42 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਆਇਆ ਪੁਲਿਸ ਅੜਿੱਕੇ

ਅਜੀਤ ਡੈਸਕ 18-06-2026
ਗੋਨਿਆਣਾ, 17 ਜੂਨ (ਲਛਮਣ ਦਾਸ ਗਰਗ)- ਸੂਬੇ ‘ਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਤਹਿਤ ਉਸ ਵੇਲੇ ਸਫ਼ਲਤਾ ਮਿਲੀ, ਜਦੋਂ ਸਥਾਨਕ ਪੁਲਿਸ ਨੇ 9.42 ਗ੍ਰਾਮ ਚਿੱਟੇ ਸਮੇਤ ਇਕ ਨਸ਼ਾ ਤਸਕਰ ਨੂੰ ਦਬੋਚ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਰਾਜੀਵ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਲਾਕੇ ਦੇ ਪਿੰਡ ਹਰਰਾਏਪੁਰ ਕੋਲ ਇਕ ਨਸ਼ਾ ਤਸਕਰ ਨਸ਼ੇ ਦੀ ਖਰੀਦੋ ਫਰੋਖਤ ਲਈ ਜਾ ਰਿਹਾ ਹੈ। ਜਿਸ ਤਹਿਤ ਪੁਲਿਸ ਨੇ ਆਪਣਾ ਜਾਲ ਵਿਛਾ ਕੇ ਜਦੋਂ ਉਕਤ ਇਲਾਕੇ ‘ਚ ਜਦੋਂ ਸ਼ੱਕ ਦੇ ਆਧਾਰਿਤ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 9.42 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਨਸ਼ਾ ਤਸਕਰ ਦੀ ਪਹਿਚਾਣ ਗੁਲਸ਼ਨ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਖੇਮੂਆਣਾ (ਬਠਿੰਡਾ) ਵਜੋਂ ਕੀਤੀ ਹੈ। ਪੁਲਿਸ ਨੇ ਉਕਤ ਮਾਮਲੇ ਦੇ ਤਹਿਤ ਗੁਲਸ਼ਨ ਸਿੰਘ ਵਾਸੀ ਖੇਮੂਆਣਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਚੰਡੀਗੜ੍ਹ ਵਿਖੇ ਕਿਸਾਨ ਅੰਦੋਲਨ 4 ਜੁਲਾਈ ਨੂੰ ਅਗਲੀ ਖ਼ਬਰ ਚੋਰਾਂ ਨੇ ਮਕੈਨਿਕ ਦੀ ਦੁਕਾਨ ਨੂੰ ਦਿਨ-ਦਿਹਾੜੇ ਬਣਾਇਆ ਨਿਸ਼ਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।