ਬਠਿੰਡਾ, 17 ਜੂਨ (ਸੱਤਪਾਲ ਸਿੰਘ ਸਿਵੀਆਂ)- ਆਮ ਆਦਮੀ ਪਾਰਟੀ (ਆਪ) ਦੇ ਸਿੱਖਿਆ ਵਿੰਗ ਦੇ ਮਾਲਵਾ ਜੋਨ ਦੇ ਕੋਆਰਡੀਨੇਟਰ ਅਤੇ ਐਕਸ ਇੰਪਲਾਈਜ਼ ਵਿੰਗ ਦੇ ਸੂਬਾ ਜਨਰਲ ਸਕੱਤਰ ਹਰਮੰਦਰ ਸਿੰਘ ਬਰਾੜ ਨੇ ਕਥਿਤ ਵੀਡੀ� ਦੇ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵੀਡੀ� ਬਿਲਕੁਲ ਅਸਲੀ ਨਹੀਂ ਹੈ ਅਤੇ ਨਾ ਹੀ ਉਸ ਵਿਚਲਾ ਵਿਅਕਤੀ ਭਗਵੰਤ ਮਾਨ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਵਲੋਂ ਸੱਤਾ ਸੰਭਾਲਣ ਤੋਂ ਲੈ ਕੇ ਅਤੇ ਆਮ ਘਰ ਦੇ ਮੁੰਡੇ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਦੀ ਕੁਰਸੀ ‘ਤੇ ਬੈਠਣ ਤੋਂ ਲੈ ਕੇ ਵਿਰੋਧੀ ਧਿਰਾਂ ਲਗਾਤਾਰ ਉਨ੍ਹਾਂ ਨੂੰ ਬਦਨਾਮ ਕਰਨ ‘ਤੇ ਲੱਗੀਆਂ ਹੋਈਆਂ ਹਨ, ਜਦਕਿ ਪੰਜਾਬ ਦੇ ਲੋਕ ਸਭ ਕੁਝ ਤੋਂ ਭਲੀ ਭਾਂਤ ਜਾਣੂ ਹਨ। ਹਰਮੰਦਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਸਮੇਤ ਸਮੁੱਚੇ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਨਤਮਸਤਕ ਹਨ ਤੇ ਮੁੱਖ ਮੰਤਰੀ ਕਦੇ ਵੀ ਵੀਡੀ� ਵਿਚ ਦਰਸਾਏ ਅਨੁਸਾਰ ਕਰਨ ਬਾਰੇ ਸੋਚ ਨਹੀਂ ਸਕਦੇ ਹਨ, ਜਿਸ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਹਿਬਾਨਾਂ ਨੂੰ ਫ਼ੈਸਲੇ ‘ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।