30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਤਨੀ ਦੀ ਮੰਗ ਪੂਰੀ ਨਾ ਹੋਣ ’ਤੇ ਪ੍ਰੇਸ਼ਾਨ ਪਤੀ ਨੇ ਪੀਤੀ ਜ਼ਹਿਰੀਲੀ ਦਵਾਈ, ਹਾਲਤ ਗੰਭੀਰ, ਪਤਨੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 20-06-2026

ਗੋਨਿਆਣਾ, 18 ਜੂਨ (ਲਛਮਣ ਦਾਸ ਗਰਗ)- ਆਪਣੀ ਹੀ ਪਤਨੀ ਤੋਂ ਪ੍ਰੇਸ਼ਾਨ ਹੋਏ ਵਿਅਕਤੀ ਨੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਲਈ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜਿਸ ਨੂੰ ਬਾਅਦ ਵਿਚ ਇਲਾਜ ਲਈ ਬਠਿੰਡਾ ਦੇ ਇਕ ਨਿੱਜੀ ਹਸਪਤਾਲ ਵਿਖੇ ਕਰਵਾਇਆ ਗਿਆ। ਜਿਸ ਦੀ ਹਾਲਤ ਇਸ ਵੇਲੇ ਬਹੁਤ ਜ਼ਿਆਦਾ ਗੰਭੀਰ ਬਣੀ ਹੋਈ ਹੈ। ਪੁਲਿਸ ਨੇ ਪੀੜਤ ਵਿਅਕਤੀ ਦੀ ਪਤਨੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਧਰਮਪ੍ਰੀਤ ਸਿੰਘ ਪੁੱਤਰ ਖੋਖਾ ਸਿੰਘ ਵਾਸੀ ਅਮਰਗੜ੍ਹ ਦਾ ਵਿਆਹ 5-6 ਸਾਲ ਪਹਿਲਾ ਸ਼ਲਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਹਰਰਾਏਪੁਰ ਨਾਲ ਹੋਇਆ ਸੀ। ਜਾਣਕਾਰੀ ਮੁਤਾਬਿਕ ਕੁਝ ਸਮੇਂ ਬਾਅਦ ਸ਼ਲਿੰਦਰ ਕੌਰ ਆਪਣੇ ਪਤੀ ਨੂੰ ਕਾਫੀ ਪ੍ਰੇਸ਼ਾਨ ਕਰਨ ਲੱਗ ਪਈ ਅਤੇ ਉਸ ਤੋਂ 25 ਲੱਖ ਰੁਪਏ ਦੀ ਮੰਗ ਕਰਨ ਲੱਗ ਪਈ। ਪੀੜਤ ਵਲੋਂ ਉਸ ਦੀ ਮੰਗ ਨਾਂ ਪੂਰੀ ਹੋਣ ਤੋਂ ਤੰਗ ਆ ਕੇ ਪ੍ਰੇਸ਼ਾਨ ਹੋਏ ਵਿਅਕਤੀ ਧਰਮਪ੍ਰੀਤ ਸਿੰਘ ਨੇ ਬੀਤੇ ਦਿਨੀਂ ਆਪਣੀ ਜੀਵਨ ਲੀਲਾ ਖ਼ਤਮ ਕਰਨ ਲਈ ਮੌਕਾ ਦੇਖ ਕੇ ਕੋਈ ਜ਼ਹਿਰੀਲੀ ਦਵਾਈ ਪੀ ਲਈ। ਜਿਉਂ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਧਰਮਪ੍ਰੀਤ ਸਿੰਘ ਨੂੰ ਸੁਰਵੇਸ਼ ਦਿਵਿਆ ਹਸਪਤਾਲ ਬਠਿੰਡਾ ਵਿਖੇ ਇਲਾਜ ਲਈ ਦਾਖਲ ਕਰਵਾਇਆ। ਪੁਲਿਸ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਪੀੜਤ ਧਰਮਪ੍ਰੀਤ ਦੀ ਪਤਨੀ ਸ਼ਲਿੰਦਰ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਹਰਰਾਏਪੁਰ ਖ਼ਿਲਾਫ਼ ਮਾਮਲਾ ਦਰਜ ਕਰਕੇ �ਰਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਗਲੀ ਖ਼ਬਰ Jalandhar ਪਹੁੰਚੇ Nitin Nabin ਦਾ ਭਰਵਾਂ ਸਵਾਗਤ, ਦੇਖੋ ਦਿੱਤੀ ਕਿਹੜੀ ਸੌਗਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।