30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ

ਅਜੀਤ ਡੈਸਕ 20-06-2026

ਰਾਮਪੁਰਾ ਫੂਲ, 18 ਜੂਨ (ਹੇਮੰਤ ਕੁਮਾਰ ਸ਼ਰਮਾ)- ਲਾਲਾ ਕਸਤੂਰੀ ਲਾਲ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਰਾਮਪੁਰਾ ਫੂਲ ਵਿਖੇ ਪੰਜਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਗੁਰੂ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਪੋਸਟਰ ਬਣਾਉਣ, ਨਿਬੰਧ ਲੇਖਨ, ਵੀਰ ਰਸ ਭਰਪੂਰ ਕਵਿਤਾ ਪਾਠ, ਗੁਰੂ ਜੀ ਦੁਆਰਾ ਰਚਿਤ ਗੁਰਬਾਣੀ ਸਲੋਕ ਅਤੇ ਪ੍ਰਸ਼ਨੋਤਰੀ ਮੁਕਾਬਲੇ ਸ਼ਾਮਲ ਸਨ। ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸਕੂਲ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਸਾਨੂੰ ਆਪਣੇ ਇਤਿਹਾਸ, ਸਭਿਆਚਾਰ ਅਤੇ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ ਅਤੇ ਤੱਤੀ ਤਵੀ ‘ਤੇ ਬੈਠ ਕੇ ਵੀ ਵਾਹਿਗੁਰੂ ਦਾ ਸਿਮਰਨ ਕਰਦੇ ਰਹੇ। ਉਨ੍ਹਾਂ ਦਾ ਜੀਵਨ ਸਾਨੂੰ ਸੱਚ, ਧੀਰਜ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ। ਸਕੂਲ ਪ੍ਰਬੰਧਕ ਸਮਿਤੀ ਦੇ ਪ੍ਰਧਾਨ ਪ੍ਰੇਮ ਪ੍ਰਕਾਸ਼ ਅਤੇ ਗੁਰਪ੍ਰੀਤ ਸਿੰਘ ਨੇ ਵੀ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਮੌਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਲਈ ਪ੍ਰੇਰਿਤ ਕੀਤਾ। ਸਰਵਹਿੱਤਕਾਰੀ ਸਮੂਹ ਸਟਾਫ ਨੇ ਗੁਰੂ ਅਰਜਨ ਦੇਵ ਜੀ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਦਿਆਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦੇ ਦਿਖਾਏ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ।

 

ਪਿਛਲੀ ਖ਼ਬਰ ਕੀ ਪੰਜਾਬ ਕਾਂਗਰਸ ਨੇ ਚੰਡੀਗੜ੍ਹ ’ਤੇ ਪੰਜਾਬ ਦਾ ਦਾਅਵਾ ਛੱਡ ਦਿੱਤਾ ਹੈ?, ਸੂਬੇ ਸੰਬੰਧੀ ਸਲਾਹ-ਮਸ਼ਵਰਿਆਂ ਲਈ ਸਥਾਨਕ ਸੰ... ਅਗਲੀ ਖ਼ਬਰ ਪਤਨੀ ਦੀ ਮੰਗ ਪੂਰੀ ਨਾ ਹੋਣ ’ਤੇ ਪ੍ਰੇਸ਼ਾਨ ਪਤੀ ਨੇ ਪੀਤੀ ਜ਼ਹਿਰੀਲੀ ਦਵਾਈ, ਹਾਲਤ ਗੰਭੀਰ, ਪਤਨੀ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।