28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਹੈਰੋਇਨ ਸਮੇਤ ਇਕ ਕਾਬੂ, ਮਾਮਲਾ ਦਰਜ

ਅਜੀਤ ਡੈਸਕ 20-06-2026
ਤਲਵੰਡੀ ਸਾਬੋ, 19 ਜੂਨ (ਰਣਜੀਤ ਸਿੰਘ ਰਾਜੂ)- ਪੰਜਾਬ ਪੁਲਿਸ ਵਲੋਂ ਚਲਾਈ ਜਾ ਰਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਸੀ.ਆਈ.ਏ ਸਟਾਫ-1 ਬਠਿੰਡਾ ਨੇ ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਤੋਂ ਇਕ ਵਿਅਕਤੀ ਨੂੰ ਕਾਫ਼ੀ ਤਾਦਾਦ ‘ਚ ਹੈਰੋਇਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲઠਕਰਦਿਆਂ ਕਥਿਤ ਦੋਸ਼ੀ ਖਿਲਾਫ ਥਾਣਾ ਤਲਵੰਡੀ ਸਾਬੋ ‘ਚ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਆਰੰਭ ਦਿੱਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਪੁਲਿਸ ਮੁਖੀ ਬਠਿੰਡਾ ਡਾ. ਜਯੋਤੀ ਯਾਦਵ ਅਤੇ ਜਸਮੀਤ ਸਿੰਘ ਐਸ. ਪੀ.(ਡੀ) ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਪੁਲਿਸ ਵਲੋਂ ਨਸ਼ੇ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀ.ਆਈ.ਏ ਸਟਾਫ਼ 1 ਬਠਿੰਡਾ ਦੇ ਇੰਚਾਰਜ ਕਰਨਦੀਪ ਸਿੰਘ ਦੀ ਅਗਵਾਈ ਵਿਚ ਏ.ਐਸ.ਆਈ ਪਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਨਸ਼ਾ ਤਸਕਰਾਂ ਸਬੰਧੀ ਤਲਵੰਡੀ ਸਾਬੋ ਤੋਂ ਬਹਿਣੀਵਾਲ ਵਾਇਆ ਜਗਾ ਰਾਮ ਤੀਰਥ ਵੱਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਪਿੰਡ ਜਗਾ ਰਾਮ ਤੀਰਥ ਵਿਖੇ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ। ਪੁਲਿਸ ਪਾਰਟੀ ਨੇ ਉਕਤ ਵਿਅਕਤੀ ਦੀ ਸ਼ੱਕ ਦੇ ਅਧਾਰ ‘ਤੇ ਤਲਾਸ਼ੀ ਲਈ ਤਾਂ ਉਸ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਹੈਰੋਇਨ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੁਲਿਸ ਪਾਰਟੀ ਨੇ ਕਥਿਤ ਦੋਸ਼ੀ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਮਨਪ੍ਰੀਤ ਸਿੰਘ ਵਾਸੀ ਜਗ੍ਹਾ ਰਾਮ ਤੀਰਥ ਵਜੋਂ ਹੋਈ ਹੈ, ਜਿਸ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆઠਕਿ ਕਥਿਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਉਸ ਤਹਿਤ ਹੋਣ ਵਾਲੀ ਪੁੱਛਗਿੱਛ ਦੌਰਾਨ ਕੋਈ ਹੋਰ ਖ਼ੁਲਾਸਾ ਹੋਣ ਦੀ ਉਮੀਦ ਹੈ।
ਪਿਛਲੀ ਖ਼ਬਰ ਭਾਜਪਾ ਚੰਡੀਗੜ੍ਹ ਪ੍ਰਧਾਨ ਦੇ ਬਿਆਨ ਖ਼ਿਲਾਫ਼ ਕਾਂਗਰਸ ਦਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਮਲਾ 6 ਮਹੀਨੇ ਪਹਿਲਾਂ ਪਿੰਡ ਗਿਆਨਾ ਵਿਖੇ ਔਰਤ ਨੂੰ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰਨ ਦਾ ਭਾਕਿਯੂ ਉਗਰਾਹਾਂ ਨੇ ਪਿੰਡ ਢ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।