28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪ੍ਰਬੁੱਧ ਫਾਊਂਡੇਸ਼ਨ ਪੰਜਾਬ ਵਲੋਂ ਯੂਥ ਲਾਇਬ੍ਰੇਰੀ ਬੱਲ੍ਹੋ ਦੇ ਬੱਚਿਆਂ ਨਾਲ ਮੁਲਾਕਾਤ

ਅਜੀਤ ਡੈਸਕ 20-06-2026
ਚਾਉਕੇ, 19 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਬੱਲ੍ਹੋ ਵਿਖੇ ਯੂਥ ਲਾਇਬ੍ਰੇਰੀ ‘ਚ ਇਕ ਵਿਸ਼ੇਸ਼ ਗਿਆਨ ਵਰਧਕ ਸਮਾਗਮ ਦਾ ਆਯੋਜਨ ਕੀਤਾ, ਜਿਸ ਵਿਚ ‘ਪ੍ਰਬੁੱਧ ਫਾਊਂਡੇਸ਼ਨ ਪੰਜਾਬ’ ਦੀ ਬਠਿੰਡਾ ਜ਼ੋਨ ਦੀ ਟੀਮ ਵਲੋਂ ਸ਼ਿਰਕਤ ਕੀਤੀ ਗਈ। ਇਸ ਦੌਰਾਨ ਟੀਮ ਦੇ ਮੈਂਬਰਾਂ ਨੇ ਲਾਇਬ੍ਰੇਰੀ ‘ਚ ਮੌਜੂਦ ਬੱਚਿਆਂ ਤੇ ਨੌਜਵਾਨਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜੀਵਨ ‘ਚ ਪੜ੍ਹਾਈ ਤੇ ਕਿਤਾਬਾਂ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਦੇ ਬਠਿੰਡਾ ਜ਼ੋਨ ਦੇ ਕੋਆਰਡੀਨੇਟਰ ਹਰਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਹੀ ਇਕ ਅਜਿਹਾ ਹਥਿਆਰ ਹੈ ਜਿਸ ਨਾਲ ਕਿਸੇ ਵੀ ਸਮਾਜ ਦੀ ਨੁਹਾਰ ਬਦਲੀ ਜਾ ਸਕਦੀ ਹੈ। ਮੌਜੂਦਾ ਡਿਜੀਟਲ ਦੌਰ ‘ਚ ਕਿਤਾਬਾਂ ਨਾਲੋਂ ਟੁੱਟ ਰਹੀ ਨਵੀਂ ਪੀੜ੍ਹੀ ਨੂੰ ਮੁੜ ਸਾਹਿਤ ਨਾਲ ਜੋੜਨਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ। ਇਸ ਦੌਰਾਨ ਟੀਮ ਤੇ ਸੰਸਥਾ ਵਲੋਂ ਕਰਵਾਈ ਜਾ ਰਹੀ ‘17ਵੀਂ ਪੁਸਤਕ ਪ੍ਰਤੀਯੋਗਤਾ’ ਸੰਬੰਧੀ ਪੈਂਫਲੇਟ ਅਤੇ ਪੂਰੀ ਰੂਪ-ਰੇਖਾ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਹ ਪ੍ਰਤੀਯੋਗਤਾ ਲੋਕਾਂ ‘ਚ ਪੜ੍ਹਨ ਦੀ ਰੁਚੀ ਨੂੰ ਮੁੜ ਸੁਰਜੀਤ ਕਰਨ ਅਤੇ ਉਨ੍ਹਾਂ ਦੇ ਆਮ ਗਿਆਨ (ਜਨਰਲ ਨਾਲੇਜ) ‘ਚ ਵਾਧਾ ਕਰਨ ਲਈ ਇਕ ਸ਼ਾਨਦਾਰ ਤੇ ਵਿਲੱਖਣ ਉਪਰਾਲਾ ਹੈ। ਉਨ੍ਹਾਂ ਪਿੰਡ ਵਾਸੀਆਂ ਅਤੇ ਖ਼ਾਸ ਕਰਕੇ ਨੌਜਵਾਨ ਸਭਾਵਾਂ ਨੂੰ ਅਪੀਲ ਕੀਤੀ ਕਿ ਆ�, ਆਪਾਂ ਸਾਰੇ ਰਲ-ਮਿਲ ਕੇ ਪੜ੍ਹਨ ਦੀ ਆਦਤ ਨੂੰ ਪ੍ਰੋਤਸਾਹਿਤ ਕਰੀਏ ਅਤੇ ਆਪਣੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਇਸ ਗਿਆਨ ਵਰਧਕ ਪ੍ਰਤੀਯੋਗਤਾ ਵਿਚ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾ ਕੇ ਇਸ ਮੁਹਿੰਮ ਦਾ ਹਿੱਸਾ ਬਣੀਏ। ਸਮਾਗਮ ਦੇ ਅਖੀਰ ਵਿਚ ਟੀਮ ਵਲੋਂ ਬੱਚਿਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਬਿੰਦਰ ਸਿੰਘ ਪਿੱਥੋ ਪ੍ਰਧਾਨ ਸਵਿੱਤਰੀ ਬਾਈ ਫੁੱਲੇ ਸੈਂਟਰ ਪਿੱਥੋ, ਹਰਵੰਤ ਸਿੰਘ ਸਾਬਕਾ ਫ਼ੌਜੀ ਹਾਜ਼ਰ, ਰਾਜਵਿੰਦਰ ਕੌਰ ਲਾਇਬ੍ਰੇਰੀਅਨ, ਰਸਪ੍ਰੀਤ ਸਿੰਘ ਕੰਪਿਊਟਰ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਕੋਟਸ਼ਮੀਰ ਖੇਤਰ ਵਿਚ ਚੋਰੀਆਂ ਦਾ ਵਧ ਰਿਹਾ ਰੁਝਾਨ ਚਿੰਤਾ ਦਾ ਵਿਸ਼ਾ ਚੌਕੀ ‘ਚ ਮੁਲਾਜ਼ਮਾਂ ਦੀ ਘਾਟ ਕਾਰਨ ਅਪਰਾਧੀਆਂ ਦੇ ਹ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।