02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਫਾਸ਼ੀ ਹਮਲਿਆਂ ਵਿਰੋਧੀ ਫਰੰਟ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ

ਅਜੀਤ ਡੈਸਕ 23-06-2026

ਬਠਿੰਡਾ, 22 ਜੂਨ (ਸੱਤਪਾਲ ਸਿੰਘ ਸਿਵੀਆਂ)- ਫਾਸ਼ੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਕੇਂਦਰ ਸਰਕਾਰ ਦੇ ਖਿਲਾਫ਼ ਸਥਾਨਕ ਡਾ: ਭੀਮ ਰਾਓ ਅੰਬੇਦਕਰ ਪਾਰਕ ਵਿਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ, ਉਪਰੰਤ ਸ਼ਹਿਰ ’ਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਫਰੰਟ ਦੇ ਆਗੂ ਮਲਕੀਤ ਸਿੰਘ, ਬੀਰਬਲ ਸਿੰਘ, ਜਸਵੀਰ ਸਿੰਘ, ਅਮੀ ਲਾਲ, ਪ੍ਰਕਾਸ਼ ਸਿੰਘ ਨੰਦਗੜ੍ਹ ਅਤੇ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਗਾਤਾਰ ਲੋਕ ਵਿਰੋਧੀ ਫੈਸਲੇ ਲਏ ਜਾ ਰਹੇ ਤੇ ਲੋਕਾਂ ਨੂੰ ਆਪਸ ਵਿਚ ਲੜਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪੂਰੇ ਮੁਲਕ ’ਤੇ ਆਪਣਾ ਏਕ-ਅਧਿਕਾਰ ਕਾਇਮ ਕਰਨ ਦੇ ਮਕਸਦ ਨਾਲ ਐਸ. ਆਈ. ਆਰ. ਰਾਹੀਂ ਵੋਟਾਂ ਦੀ ਕੱਟ-ਵੱਢ ਕਰ ਰਹੀ ਹੈ। ਈ. ਡੀ. ਰਾਹੀਂ ਦੂਸਰੀਆਂ ਪਾਰਟੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਦੂਜੇ ਪਾਸੇ ਲਗਾਤਾਰ ਵੱਧ ਰਹੀ ਮਹਿੰਗਾਈ ਨੂੰ ਠੱਲ੍ਹਣ ਦੀ ਕੋਈ ਯੋਜਨਾ ਨਹੀਂ ਹੈ, ਜਿਸ ਕਾਰਨ ਆਮ ਲੋਕਾਂ ਦਾ ਜੀਣਾ ਦੁੱਭਰ ਹੋ ਰਿਹਾ ਹੈ। ਆਗੂਆਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਹੱਕ ਮੰਗਦੇ ਲੋਕਾਂ ਦਾ ਪੁਲਿਸ ਬਲ ਰਾਹੀਂ ਕੁਟਾਪਾ ਚਾੜ੍ਹਿਆ ਜਾ ਰਿਹਾ ਹੈ, ਜਿਸ ਦੇ ਖਿਲਾਫ਼ ਲੋਕਾਂ ਨੂੰ ਇਕਜੱੁਟ ਹੋਣ ਦੀ ਲੋੜ ਹੈ। ਬੁਲਾਰਿਆਂ ਨੇ ਹੋਕਾ ਦਿੱਤਾ ਕਿ ਫਾਸੀ ਹਮਲਿਆਂ ਨੂੰ ਰੋਕਣ ਲਈ ਅਤੇ ਬਰਾਬਰਤਾ ਦਾ ਸਮਾਜ ਸਿਰਜਣ ਲਈ ਕਿਰਤੀ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ ਦਾ ਇਕ ਮੰਚ ’ਤੇ ਇਕੱਠਾ ਹੋਣਾ ਜ਼ਰੂਰੀ ਅਤੇ ਸਮੇਂ ਦੀ ਮੰਗ ਹੈ, ਨਹੀਂ ਤਾਂ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਲੋਕਾਂ ਦਾ ਇਸੇ ਤਰ੍ਹਾਂ ਖੂਨ ਨਿਚੋੜਦੀਆਂ ਰਹਿਣਗੀਆਂ।

ਪਿਛਲੀ ਖ਼ਬਰ ਗੋਨਿਆਣਾ ਕਲਾਂ ’ਚ ਪਿੰਡ ਵਾਸੀਆਂ ਵਲੋਂ ਜਲ ਸਪਲਾਈ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ ਅਗਲੀ ਖ਼ਬਰ ਉਜਵਲ ਹੈ ਬਾਸਮਤੀ ਦਾ ਭਵਿੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।