02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਠਿੰਡਾ ਦੇ ਨੌਜਵਾਨ ਨੇ ਕੌਮੀ ਪੱਧਰ ’ਤੇ ਪੰਜਾਬ ਦਾ ਮਾਣ ਵਧਾਇਆ

ਅਜੀਤ ਡੈਸਕ 23-06-2026

ਬਠਿੰਡਾ, 22 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਈ ਭਾਰਤ, ਯੁਵਾ ਕਾਰਜ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਵਲੋਂ ਕਰਵਾਏ ਗਏ ਵਿਕਸਿਤ ਭਾਰਤ ਯੂਥ ਪਾਰਲੀਮੈਂਟ 2026 ’ਚ ਬਠਿੰਡਾ ਦੇ ਨੌਜਵਾਨ ਪ੍ਰਕਾਸ਼ ਪਾਂਡੇ ਨੇ ਕੌਮੀ ਪੱਧਰ ’ਤੇ ਪੰਜਾਬ ਰਾਜ ਦੀ ਨੁਮਾਇੰਦਗੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਮੀਸ਼ਾ ਨੇ ਦੱਸਿਆ ਕਿ ਪ੍ਰਕਾਸ਼ ਪਾਂਡੇ, ਜੋ ਇਸ ਵੇਲੇ ਕੇਂਦਰੀ ਯੂਨੀਵਰਸਿਟੀ ਪੰਜਾਬ, ਬਠਿੰਡਾ ਦੇ ਵਿਦਿਆਰਥੀ ਹਨ, ਦੀ ਇਸ ਮੰਚ ਤੱਕ ਪਹੁੰਚਣ ਦੀ ਯਾਤਰਾ ਜ਼ਿਲ੍ਹਾ ਪੱਧਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਤੋਂ ਸ਼ੁਰੂ ਹੋਈ। ਮਾਈ ਭਾਰਤ ਬਠਿੰਡਾ, ਪੰਜਾਬ ਅਤੇ ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਦੇ ਸਾਂਝੇ ਸਹਿਯੋਗ ਨਾਲ ਕਰਵਾਏ ਗਏ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਰਾਜ ਪੱਧਰੀ ਮੁਕਾਬਲੇ ਤੱਕ ਪੁੱਜੇ। ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਹੋਏ ਰਾਜ ਪੱਧਰੀ ਮੁਕਾਬਲੇ ਵਿਚ ਉਨ੍ਹਾਂ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਰਾਸ਼ਟਰੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰਨ ਲਈ ਚੁਣੇ ਗਏ। 15 ਤੋਂ 17 ਜੂਨ ਤੱਕ ਸੰਸਦ ਭਵਨ, ਨਵੀਂ ਦਿੱਲੀ ਵਿਖੇ ਆਯੋਜਿਤ ਰਾਸ਼ਟਰੀ ਵਿਕਸਿਤ ਭਾਰਤ ਯੂਥ ਪਾਰਲੀਮੈਂਟ ਦੌਰਾਨ ਪ੍ਰਕਾਸ਼ ਪਾਂਡੇ ਨੂੰ ਨਾ ਸਿਰਫ਼ ਭਾਗ ਲੈਣ ਦਾ ਮੌਕਾ ਮਿਲਿਆ, ਸਗੋਂ ਸੰਸਦ ਭਵਨ ਦਾ ਦੌਰਾ ਕਰਨ ਅਤੇ ਲੋਕ ਸਭਾ, ਰਾਜ ਸਭਾ ਅਤੇ ਸਦਨ ਦੀ ਕਾਰਜਪ੍ਰਣਾਲੀ ਨੂੰ ਨੇੜੇ ਤੋਂ ਸਮਝਣ ਦਾ ਵੀ ਮੌਕਾ ਪ੍ਰਾਪਤ ਹੋਇਆ। ਉਨ੍ਹਾਂ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਵਿਸ਼ੇ ’ਤੇ ਆਪਣੇ ਵਿਚਾਰ ਪ੍ਰਗਟ ਕੀਤੇ।

ਪਿਛਲੀ ਖ਼ਬਰ ਬਠਿੰਡਾ ਸਰਹਿੰਦ ਨਹਿਰ ਤੋਂ ਨਿਕਲਣ ਵਾਲੇ ਸੂਏ ਦਾ ਪਾਣੀ ਹੋਇਆ ਜ਼ਹਿਰੀਲਾ ਅਗਲੀ ਖ਼ਬਰ ਦਿਨ-ਦਿਹਾੜੇ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ‘ਆਪ’ ਵਰਕਰ ਦੇ ਘਰ ’ਤੇ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।