03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਅਜੀਤ ਡੈਸਕ 23-06-2026

ਤਲਵੰਡੀ ਸਾਬੋ, 22 ਜੂਨ (ਰਵਜੋਤ ਸਿੰਘ ਰਾਹੀ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੇ ਐਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਯੋਗ ਸ਼ਿਵਿਰ ਦਾ ਆਯੋਜਨ ਕੀਤਾ ਗਿਆ।ਪ੍ਰਬੰਧਕਾਂ ਦੱਸਿਆ ਕਿ ਇਸ ਸਮਾਗਮ ਦਾ ਉਦੇਸ਼ ਯੋਗ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ਵੱਲੋਂ ਵੱਖ-ਵੱਖ ਯੋਗ ਆਸਣ ਅਤੇ ਪ੍ਰਾਣਾਯਾਮ ਦਾ ਅਭਿਆਸ ਕੀਤਾ ਗਿਆ। ਉਪਰੰਤ ਯੋਗ ਦੀ ਮਹੱਤਤਾ, ਮਾਨਸਿਕ ਸ਼ਾਂਤੀ, ਸਰੀਰਕ ਤੰਦਰੁਸਤੀ ਅਤੇ ਨਿਰੋਗ ਜੀਵਨ ਵਿੱਚ ਇਸ ਦੀ ਭੂਮਿਕਾ ਬਾਰੇ ਵਿਚਾਰ-ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਯੋਗ ਕੇਵਲ ਇੱਕ ਕਸਰਤ ਨਹੀਂ, ਸਗੋਂ ਜੀਵਨ ਜਿਊਣ ਦੀ ਇਕ ਸੰਪੂਰਨ ਵਿਧੀ ਹੈ ਜੋ ਮਨੁੱਖ ਨੂੰ ਤਨ ਅਤੇ ਮਨ ਦੋਵਾਂ ਪੱਖੋਂ ਮਜ਼ਬੂਤ ਬਣਾਉਂਦੀ ਹੈ। ਕਾਲਜ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਸਮੂਹ ਸਟਾਫ਼ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅੱਜ ਦੇ ਤਣਾਅਪੂਰਨ ਜੀਵਨ ਵਿਚ ਯੋਗ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਸਭ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਸ਼ਵ ਯੋਗ ਦਿਵਸ ਸੰਬੰਧੀ ਆਨਲਾਈਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਕੇ ਨਿਰੋਗ ਕਾਇਆ, ਮਾਨਸਿਕ ਸੰਤੁਲਨ ਅਤੇ ਤੰਦਰੁਸਤ ਜੀਵਨ ਪ੍ਰਾਪਤ ਕੀਤਾ ਜਾ ਸਕਦਾ ਹੈ। ਸਮਾਗਮ ਦੇ ਅੰਤ ਵਿੱਚ ਸਾਰੇ ਹਾਜ਼ਰ ਮੈਂਬਰਾਂ ਨੇ ਨਿਯਮਿਤ ਯੋਗ ਅਭਿਆਸ ਕਰਨ ਅਤੇ ਦੂਜਿਆਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਇਸ ਮੌਕੇ ਪ੍ਰੋ. ਜੋਤੀ ਮਾਨ, ਡਾ.ਗੁਰਮੇਜ ਸਿੰਘ, ਰੈੱਡ ਰਿਬਨ ਦੇ ਇੰਚਾਰਜ ਡਾ. ਸਪਨਜੀਤ ਕੌਰ, ਪ੍ਰੋ.ਸਰਬਜੀਤ ਕੌਰ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।

ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਬਠਿੰਡਾ ਦੇ ਐਨ. ਐਸ. ਐਸ. ਵਿਭਾਗ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਸਿੱਖ ਚਿੰਤਕਾਂ ਦੀ ਆਵਾਜ਼ ਦਬਾਉਣ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਪੰਜਾਬ ਸਰਕਾਰ- ਜਥੇ: ਬਾਬਾ ਟੇਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।