28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਯੂਥ ਕਾਂਗਰਸ ਚੋਣਾਂ ’ਚ ਜਸ਼ਨਦੀਪ ਚਹਿਲ ਧੜੇ ਦਾ ਦਬਦਬਾ, ਤਿੰਨਾਂ ਅਹਿਮ ਅਹੁਦਿਆਂ ’ਤੇ ਜਿੱਤ

ਅਜੀਤ ਡੈਸਕ 24-06-2026

ਭਗਤਾ ਭਾਈਕਾ, 23 ਜੂਨ (ਸੁਖਪਾਲ ਸਿੰਘ ਸੋਨੀ)- ਯੂਥ ਕਾਂਗਰਸ ਦੇ ਅਹੁਦੇਦਾਰਾਂ ਦੀਆਂ ਹਾਲ ਹੀ ਹੋਈਆਂ ਚੋਣਾਂ ’ਚ ਹਲਕਾ ਫੂਲ ਅੰਦਰ ਕਾਂਗਰਸ ਦੇ ਸਰਗਰਮ ਆਗੂ ਅਤੇ ਪਾਰਟੀ ਬੁਲਾਰੇ ਜਸ਼ਨਦੀਪ ਸਿੰਘ ਚਹਿਲ ਧੜੇ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਹਿਮ ਅਹੁਦਿਆਂ ’ਤੇ ਜਿੱਤ ਹਾਸਿਲ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਹਲਕਾ ਰਾਮਪੁਰਾ ਯੂਥ ਕਾਂਗਰਸ ਦੇ ਪ੍ਰਧਾਨ ਲਈ ਗੁਰਵਿੰਦਰ ਸਿੰਘ ਗੋਰਾ ਜੇਤੂ ਰਹੇ ਹਨ, ਬਲਾਕ ਭਗਤਾ ਤੋਂ ਵੀਰਇੰਦਰ ਸਿੰਘ ਜਲਾਲ ਜੇਤੂ ਰਹੇ ਹਨ। ਇਸੇ ਤਰ੍ਹਾਂ ਬਲਾਕ ਫੂਲ ਤੋਂ ਜੈਸ਼ਲਪ੍ਰੀਤ ਸਿੱਧੂ ਮਹਿਰਾਜ ਨੇ ਆਪਣੇ ਵਿਰੋਧੀਆਂ ਨੂੰ ਪਿੱਛੇ ਛੱਡਦਿਆਂ ਜਿੱਤ ਆਪਣੇ ਨਾਮ ਕੀਤੀ । ਚੋਣ ਨਤੀਜਿਆਂ ਉਪਰੰਤ ਕਾਂਗਰਸ ਦੇ ਬੁਲਾਰੇ ਜਸ਼ਨਦੀਪ ਸਿੰਘ ਚਹਿਲ ਨੇ ਸਮੂਹ ਜੇਤੂ ਉਮੀਦਵਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਜਿੱਤ ਨੌਜਵਾਨਾਂ ਦੀ ਮਿਹਨਤ, ਏਕਤਾ ਅਤੇ ਕਾਂਗਰਸੀ ਵਿਚਾਰਧਾਰਾ ’ਤੇ ਵਿਸ਼ਵਾਸ ਦੀ ਜਿੱਤ ਹੈ । ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਕੀਤੇ ਕੰਮਾਂ ਨੂੰ ਨੌਜਵਾਨਾਂ ਨੇ ਸਵੀਕਾਰਿਆ ਹੈ । ਚਹਿਲ ਨੇ ਕਿਹਾ ਕਿ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਵਰਕਰ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ । ਨਵੇਂ ਚੁਣੇ ਗਏ ਹਲਕਾ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਨੇ ਕਿਹਾ ਕਿ ਉਹ ਨੌਜਵਾਨਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਯੂਥ ਕਾਂਗਰਸ ਨੂੰ ਪਿੰਡ-ਪਿੰਡ ਤੱਕ ਮਜ਼ਬੂਤ ਕੀਤਾ ਜਾਵੇਗਾ । ਵੀਰਇੰਦਰ ਸਿੰਘ ਜਲਾਲ ਨੇ ਆਪਣੀ ਜਿੱਤ ਨੂੰ ਵਰਕਰਾਂ ਦੀ ਜਿੱਤ ਦੱਸਦਿਆਂ ਕਿਹਾ ਕਿ ਉਹ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣਗੇ। ਜੈਸ਼ਲਪ੍ਰੀਤ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਦਿੱਤੇ ਗਏ ਭਰੋਸੇ ਨੂੰ ਉਹ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਨਗੇ। ਚੋਣ ਨਤੀਜਿਆਂ ਤੋਂ ਬਾਅਦ ਚਹਿਲ ਧੜੇ ਦੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ।

ਪਿਛਲੀ ਖ਼ਬਰ ਪੰਜਾਬ ’ਚ ਕਾਂਗਰਸ ਪਾਰਟੀ ਆਪਣੇ ਬਲਬੂਤੇ ’ਤੇ ਸਰਕਾਰ ਬਣਾਏਗੀ-ਹਿਨਾ ਲਿਖੀਰਾਮ ਕਾਵੜੇ ਅਗਲੀ ਖ਼ਬਰ 2027 ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣਨਾ ਤੈਅ- ਪ੍ਰੋਫੈਸਰ ਬਲਜਿੰਦਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।