11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਸੀਨੀਅਰ ਕਾਂਗਰਸੀ ਆਗੂ ਬਲਵੀਰ ਸਿੰਘ ਸਿੱਧੂ ਵਲੋਂ ਹਲਕੇ ’ਚ ਸਰਗਰਮੀਆਂ ਸ਼ੁਰੂ

ਅਜੀਤ ਡੈਸਕ 27-06-2026
ਰਾਮਾਂ ਮੰਡੀ, 26 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਵਲੋਂ ਹਲਕੇ ਅੰਦਰ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਵਲੋਂ ਹਲਕੇ ਦੇ ਕਾਂਗਰਸੀ ਵਰਕਰਾਂ ਨੂੰ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਬੰਗੀ ਨਿਹਾਲ ਸਿੰਘ ਦੇ ਟਕਸਾਲੀ ਕਾਂਗਰਸੀ ਆਗੂ ਰਜਿੰਦਰ ਸਿੰਘ ਸਿੱਧੂ ਕਾਕਾ ਬੰਗੀ ਸਾਬਕਾ ਸਰਪੰਚ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਰਾਮਾਂ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਬਲਬੀਰ ਸਿੰਘ ਸਿੱਧੂ ਵਲੋਂ ਰਜਿੰਦਰ ਸਿੰਘ ਕਾਕਾ ਸਿੱਧੂ ਬੰਗੀ ਨਾਲ ਆਉਂਦੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਕਾਂਗਰਸੀ ਆਗੂ ਵਿਸ਼ਵਦੀਪ ਸਿੰਘ ਸਿੱਧੂ, ਜੋਰਾਵਰ ਸਿੰਘ ਸਿੱਧੂ, ਖੁਸ਼ਦੀਪ ਸਿੰਘ ਬੱਬੀ ਚੱਠਾ, ਜਸਵੀਰ ਸਿੰਘ ਸਾਬਕਾ ਮੈਂਬਰ, ਰੂਬੀ ਸ਼ਰਮਾ, ਰਮੇਸ਼ ਕੁਮਾਰ ਰਾਮਾਂ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਪਿਛਲੀ ਖ਼ਬਰ ਨਿਰਵਿਘਨ ਬਿਜਲੀ ਤੇ ਪੀਣ ਦੇ ਪਾਣੀ ਤੋਂ ਪਿਆਸੇ ਕਿਸਾਨਾਂ ਨੇ ਬਿਜਲੀ ਘਰ ਘੇਰਿਆ ਨਿਰਵਿਘਨ ਬਿਜਲੀ ਸਪਲਾਈ ਮਿਲਣ ਦੇ ਵਿਸ਼ਵਾਸ਼... ਅਗਲੀ ਖ਼ਬਰ ਪਾਵਰਕਾਮ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ ਮੰਗਾਂ ਲਾਗੂ ਹੋਣ ਤੱਕ ਸੰਘਰਸ਼ ਜਾਰੀ ਰੱਖ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।