28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਮੈਰੀਟੋਰੀਅਸ ਸਕੂਲ ’ਚ 24 ਦਿਨਾ ਜੇ. ਈ. ਈ./ਨੀਟ ਬੂਟ ਕੈਂਪ ਦੀ ਸਫ਼ਲ ਸਮਾਪਤੀ

ਅਜੀਤ ਡੈਸਕ 29-06-2026

ਬਠਿੰਡਾ, 28 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਉਪਰਾਲੇ ਸਦਕਾ ਬਠਿੰਡਾ ਦੇ ਮੈਰੀਟੋਰੀਅਸ ਸਕੂਲ ਵਿਚ ਲੱਗਿਆ 24 ਦਿਨਾਂ ਦਾ ਜੇ. ਈ. ਈ/ਨੀਟ ਬੂਟ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ। ਇਸ ਕੈਂਪ ਵਿਚ ਮੈਰੀਟੋਰੀਅਸ, ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਦੇ 635 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉੱਚ ਪੱਧਰੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਤਿਆਰੀ ਪ੍ਰਾਪਤ ਕੀਤੀ। ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਵਿਦਿਆਰਥੀਆਂ ਨੂੰ ਦ੍ਰਿੜ੍ਹ ਇੱਛਾ-ਸ਼ਕਤੀ, ਸਖ਼ਤ ਮਿਹਨਤ ਅਤੇ ਸਕਾਰਾਤਮਿਕ ਸੋਚ ਨਾਲ ਆਪਣੇ ਟੀਚੇ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰਤਿਭਾਸ਼ਾਲੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਿਦਿਆਰਥੀਆਂ ਨੂੰ ਅਜਿਹੇ ਮੁਫ਼ਤ ਕੋਚਿੰਗ ਕੈਂਪਾਂ ਰਾਹੀਂ ਉੱਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੈਂਪ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮੁਫ਼ਤ ਰਿਹਾਇਸ਼, ਪੌਸ਼ਟਿਕ ਭੋਜਨ, ਮੈਡੀਕਲ ਸਹੂਲਤਾਂ, ਆਵਾਜਾਈ ਅਤੇ ਹੋਰ ਸਾਰੀਆਂ ਲੋੜੀਂਦੀਆਂ ਸੁਵਿਧਾਵਾਂ ਦਾ ਉੱਤਮ ਪ੍ਰਬੰਧ ਕੀਤਾ ਗਿਆ । ਡੀ.ਈ.ਓ. (ਸੈਕੰਡਰੀ) ਮਮਤਾ ਖੁਰਾਣਾ ਸੇਠੀ ਦੀ ਅਗਵਾਈ ਹੇਠ ਬਣੀਆਂ ਵਿਸ਼ੇਸ਼ ਟੀਮਾਂ ਨੇ ਸਮੁੱਚੇ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕੀਤੀ । ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਸਿੱਧੂ ਵਲੋਂ ਵਿਦਿਆਰਥੀਆਂ ਲਈ ਠੰਢੇ ਅਤੇ ਆਰ.ਓ. ਪਾਣੀ, ਕੂਲਰਾਂ ਅਤੇ ਹੋਰ ਸੁਵਿਧਾਵਾਂ ਦੇ ਵਿਸ਼ੇਸ਼ ਪ੍ਰਬੰਧ ਕਰਵਾਏ ਗਏ। ਕੈਂਪ ਕੋਆਰਡੀਨੇਟਰ ਡਾ. ਜਸਬੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਦੀ ਬੌਧਿਕ ਅਤੇ ਸੱਭਿਆਚਾਰਕ ਵਿਕਾਸ ਲਈ ਸਾਹਿਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕਰਵਾਏ। ਕੈਂਪ ਦੌਰਾਨ ਸਟੇਟ ਅਧਿਕਾਰੀਆਂ, ਡਾਇਰੈਕਟਰ ਸਿੱਖਿਆ ਵਿਭਾਗ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਿਰੀਖਣ ਕਰਕੇ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਮੌਕੇ ਫਿਜ਼ਿਕਸ ਵਾਲਾ, ਅਵਾਂਤੀ ਫੈਲੋਜ਼ ਅਤੇ ਹੋਰ ਸਹਿਯੋਗੀਆਂ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਿਤ ਕੀਤਾ ਗਿਆ, ਜਦਕਿ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ । ਮੈਡਮ ਨਮੀਸ਼ਾ ਵਿਸ਼ੇਸ਼ ਤੌਰ ’ਤੇ ਸਰਗਰਮ ਰਹੇ। ਫਿਜ਼ਿਕਸ ਵਾਲਾ ਅਤੇ ਅਵੰਤੀ ਫੈਲੋਜ਼ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ । ਡੀ.ਈ.ਓ. (ਸੈਕੰਡਰੀ) ਮਮਤਾ ਖੁਰਾਣਾ ਸੇਠੀ ਨੇ ਸਮੂਹ ਮਹਿਮਾਨਾਂ, ਅਧਿਕਾਰੀਆਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ ।

ਪਿਛਲੀ ਖ਼ਬਰ 12 ਸਾਲਾਂ ’ਚ ਬਠਿੰਡਾ ਪੁਲਿਸ ਨੇ ਸਿਰਫ਼ 14 ਜੁਗਾੜੂ ਵਾਹਨ ਕੀਤੇ ਬੰਦ ਅਗਲੀ ਖ਼ਬਰ ਵਿਗੜਦੀ ਕਾਨੂੰਨ ਵਿਵਸਥਾ ਤੇ ਵਧਦੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ’ਚ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।