28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੀ ਮੀਟਿੰਗ ਹੋਈ

ਅਜੀਤ ਡੈਸਕ 29-06-2026

ਲੋਕ ਮਿਲਣੀ ਸਮਾਗਮਾਂ ’ਚ ਮੀਡੀਆ ਨੂੰ ਕਵਰੇਜ ਤੋਂ ਰੋਕਣਾ ਨਿੰਦਣਯੋਗ- ਦਮਦਮਾ ਸਾਹਿਬ ਪ੍ਰੈੱਸ ਕਲੱਬ
ਤਲਵੰਡੀ ਸਾਬੋ, 28 ਜੂਨ (ਪੱਤਰ ਪ੍ਰੇਰਕ)- ਦਮਦਮਾ ਸਾਹਿਬ ਪ੍ਰੈਸ ਕਲੱਬ ਤਲਵੰਡੀ ਸਾਬੋ ਦੀ ਇਕ ਮੀਟਿੰਗ ਅੱਜ ਕਲੱਬ ਦੇ ਪ੍ਰਧਾਨ ਮੁਨੀਸ਼ ਗਰਗ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਪੱਤਰਕਾਰਾਂ ਨੂੰ ਫ਼ੀਲਡ ਵਿੱਚ ਡਿਊਟੀ ਨਿਭਾਉਣ ਸਮੇਂ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਅਤੇ ਉਨ੍ਹਾਂ ਦੇ ਹੱਲ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਮੌਜੂਦਾ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਲੋਕ ਮਿਲਣੀ ਸਮਾਗਮਾਂ ਵਿੱਚ ਮੀਡੀਆ ਕਰਮੀਆਂ ਨੂੰ ਕਵਰੇਜ ਤੋਂ ਰੋਕੇ ਜਾਣ ਦੇ ਮਾਮਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਪ੍ਰਧਾਨ ਮੁਨੀਸ਼ ਗਰਗ ਅਤੇ ਕਲੱਬ ਦੇ ਸਰਪ੍ਰਸਤ ਰਣਜੀਤ ਸਿੰਘ ਰਾਜੂ ਨੇ ਕਿਹਾ ਕਿ ਲੋਕਤੰਤਰ ਵਿਚ ਸੁਤੰਤਰ ਅਤੇ ਨਿਰਪੱਖ ਮੀਡੀਆ ਦੀ ਭੂਮਿਕਾ ਬੇਹੱਦ ਅਹਿਮ ਹੈ। ਜੇਕਰ ਪੱਤਰਕਾਰਾਂ ਨੂੰ ਸਰਕਾਰੀ ਸਮਾਗਮਾਂ ਦੀ ਕਵਰੇਜ ਕਰਨ ਤੋਂ ਰੋਕਿਆ ਜਾਂਦਾ ਹੈ ਤਾਂ ਇਹ ਪ੍ਰੈੱਸ ਦੀ ਆਜ਼ਾਦੀ ‘ਤੇ ਸਿੱਧਾ ਅਸਰ ਪਾਉਂਦਾ ਹੈ, ਜੋ ਕਿਸੇ ਵੀ ਲੋਕਤੰਤਰੀ ਪ੍ਰਣਾਲੀ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਮੀਡੀਆ ਲੋਕਾਂ ਅਤੇ ਸਰਕਾਰ ਵਿਚਕਾਰ ਇੱਕ ਅਹਿਮ ਕੜੀ ਹੈ ਅਤੇ ਪੱਤਰਕਾਰਾਂ ਨੂੰ ਆਪਣੀ ਡਿਊਟੀ ਨਿਰਪੱਖ ਢੰਗ ਨਾਲ ਨਿਭਾਉਣ ਦਾ ਪੂਰਾ ਅਧਿਕਾਰ ਮਿਲਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮੀਡੀਆ ਨਾਲ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਾ ਕੀਤਾ ਜਾਵੇ ਅਤੇ ਪੱਤਰਕਾਰਾਂ ਨੂੰ ਹਰ ਸਰਕਾਰੀ ਸਮਾਗਮ ਦੀ ਕਵਰੇਜ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਪੱਤਰਕਾਰ ਭਾਈਚਾਰੇ ਦੇ ਹੱਕਾਂ ਅਤੇ ਪ੍ਰੈੱਸ ਦੀ ਆਜ਼ਾਦੀ ਦੀ ਰੱਖਿਆ ਲਈ ਦਮਦਮਾ ਸਾਹਿਬ ਪ੍ਰੈੱਸ ਕਲੱਬ ਹਮੇਸ਼ਾ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰੇਗਾ ਅਤੇ ਲੋੜ ਪੈਣ ‘ਤੇ ਅਗਲੀ ਰਣਨੀਤੀ ਵੀ ਉਲੀਕੀ ਜਾਵੇਗੀ। ਮੀਟਿੰਗ ਵਿਚ ਕਲੱਬ ਦੇ ਅਹੁਦੇਦਾਰ ਅਤੇ ਸਮੂਹ ਮੈਂਬਰਾਨ ਹਾਜ਼ਰ ਰਹੇ।

ਪਿਛਲੀ ਖ਼ਬਰ ਪੋਲੀਓ ’ਤੇ ਲਗਾਤਾਰ ਜਿੱਤ ਲਈ ਬੱਚਿਆਂ ਦੇ ਮਾਪਿਆਂ ਦਾ ਸਹਿਯੋਗ ਜ਼ਰੂਰੀ- ਡਾ. ਸ਼ੈਲੀ ਅਰੋੜਾ ਅਗਲੀ ਖ਼ਬਰ ਝੋਨੇ ਦੇ ਸੀਜ਼ਨ ’ਚ ਬਿਜਲੀ ਕੱਟਾਂ ਤੋਂ ਨਿਰਾਸ਼ ਹੋਏ ਕਿਸਾਨ ਭਲਕੇ ਬਿਜਲੀ ਐਕਸੀਅਨ ਦਫ਼ਤਰ ਅੱਗੇ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।