28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੋਲੀਓ ’ਤੇ ਲਗਾਤਾਰ ਜਿੱਤ ਲਈ ਬੱਚਿਆਂ ਦੇ ਮਾਪਿਆਂ ਦਾ ਸਹਿਯੋਗ ਜ਼ਰੂਰੀ- ਡਾ. ਸ਼ੈਲੀ ਅਰੋੜਾ

ਅਜੀਤ ਡੈਸਕ 29-06-2026

ਰਾਮਪੁਰਾ ਫੂਲ, 28 ਜੂਨ (ਹੇਮੰਤ ਕੁਮਾਰ ਸ਼ਰਮਾ)- ਤਿੰਨ ਦਿਨਾਂ ਪਲਸ ਪੋਲੀਓ ਮੁਹਿੰਮ ਚਲਾਈ ਜਾ ਰਹੀ ਹੈ । ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਐਸ.ਐਮ.ਓ. ਡਾ. ਸ਼ੈਲੀ ਅਰੋੜਾ ਵਲੋਂ ਆਮ ਆਦਮੀ ਕਲੀਨਿਕ ਰਾਮਪੁਰਾ ਵਿਖੇ ਲੱਗੇ ਪੋਲੀਓ ਬੂਥ ’ਤੇ ਇਕੱਤਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾ ਕੇ ਕੀਤੀ ਗਈ । ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਨੇ ਪੋਲੀਓ’ਤੇ ਜਿੱਤ ਹਾਸਿਲ ਕਰ ਲਈ ਹੈ, ਪਰ ਇਸ ਜਿੱਤ ਨੂੰ ਲਗਾਤਾਰ ਬਣਾਈ ਰੱਖਣ ਲਈ ਪੰਜ ਸਾਲ ਤੋਂ ਘੱਟ ਉਮਰ ਦੇ ਸਾਰੇ ਬੱਚਿਆਂ ਦੇ ਸਮੂਹ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ । ਉਨ੍ਹਾਂ ਕਿਹਾ ਕਿ ਪੋਲੀਓ ਇਕ ਬਹੁਤ ਹੀ ਖ਼ਤਰਨਾਕ ਵਾਇਰਲ ਬਿਮਾਰੀ ਹੈ ਜੋ ਬੱਚਿਆਂ ਨੂੰ ਜੀਵਨ ਭਰ ਲਈ ਅਪਾਹਜ ਬਣਾ ਸਕਦੀ ਹੈ। ਇਸ ਲਈ ਪੰਜ ਸਾਲ ਤੋਂ ਘੱਟ ਉਮਰ ਦੇ ਹਰ ਬੱਚੇ ਨੂੰ ਹਰ ਪਲਸ ਪੋਲੀਓ ਰਾਊਂਡ ਦੌਰਾਨ ਪੋਲੀਓ ਰੋਧਕ ਬੂੰਦਾਂ ਪਿਲਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਬਲਾਕ ਬਾਲਿਆਂਵਾਲੀ ਦੇ 31 ਪਿੰਡਾਂ ਸਮੇਤ ਰਾਮਪੁਰਾ ਅਰਬਨ ਵਿਖੇ 64 ਪੋਲੀਓ ਬੂਥ ਬਣਾਏ ਗਏ ਹਨ। ਇਨ੍ਹਾਂ ਵਿਚੋਂ ਇਕ ਬੂਥ ਬੱਸ ਸਟੈਂਡ ਰਾਮਪੁਰਾ ਵਿਖੇ ਟ੍ਰਾਂਜਿਟ ਟੀਮ ਦੇ ਤੌਰ ‘ਤੇ ਕੰਮ ਕਰੇਗਾ। ਇਨ੍ਹਾਂ ਤੋਂ ਇਲਾਵਾ ਹਾਈ ਰਿਸਕ ਏਰੀਏ ਨੂੰ ਕਵਰ ਕਰਨ ਲਈ 2 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ । ਇਨ੍ਹਾਂ ਟੀਮਾਂ ਵਲੋਂ ਇਸ ਤਿੰਨ ਦਿਨਾਂ ਮੁਹਿੰਮ ਦੌਰਾਨ 24111 ਘਰਾਂ ਨੂੰ ਵਿਜ਼ਟ ਕੀਤਾ ਜਾਣਾ ਹੈ ਅਤੇ 10896 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਬਲਾਕ ਐਜੂਕੇਟਰ ਜਗਤਾਰ ਸਿੰਘ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਜ਼ਦੀਕੀ ਪੋਲੀਓ ਬੂਥ ’ਤੇ ਲੈ ਕੇ ਆਉਣ ਅਤੇ ਸਿਹਤ ਕਰਮਚਾਰੀਆਂ ਨਾਲ ਪੂਰਾ ਸਹਿਯੋਗ ਕਰਨ । ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ, ਮਲਟੀਪਰਪਜ਼ ਹੈਲਥ ਵਰਕਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ, ਨਰਸਿੰਗ ਵਿਦਿਆਰਥੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੇ ਵੀ ਮੁਹਿੰਮ ਵਿਚ ਲੋਕਾਂ ਨੂੰ ਪੋਲੀਓ ਰੋਕਥਾਮ ਸਬੰਧੀ ਜਾਗਰੂਕ ਕੀਤਾ ।

ਪਿਛਲੀ ਖ਼ਬਰ ਗੁਰਮਤਿ ਸਿਖਲਾਈ ਕੈਂਪ ਗਰੀਨ ਸਿਟੀ ਵਿਖੇ ਲਗਾਇਆ ਅਗਲੀ ਖ਼ਬਰ ਦਮਦਮਾ ਸਾਹਿਬ ਪ੍ਰੈੱਸ ਕਲੱਬ ਤਲਵੰਡੀ ਸਾਬੋ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।