28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ 157 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

ਅਜੀਤ ਡੈਸਕ 29-06-2026

ਤਲਵੰਡੀ ਸਾਬੋ, 28 ਜੂਨ (ਰਣਜੀਤ ਸਿੰਘ ਰਾਜੂ): ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹਫ਼ਤਾਵਰੀ ਗੁਰਮਤਿ ਸਮਾਗਮ ਦੌਰਾਨ ਜਿੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਅਤੇ ਢਾਡੀ ਦਰਬਾਰ ਰਾਹੀਂ ਸੰਗਤ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ, ਉੱਥੇ ਹੀ ਪੰਜ ਪਿਆਰਿਆਂ ਦੀ ਅਗਵਾਈ ਹੇਠ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿਚ 157 ਪ੍ਰਾਣੀਆਂ ਨੇ ਖੰਡੇ-ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਦਾ ਸੁਭਾਗ ਹਾਸਲ ਕੀਤਾ । ਇਸ ਮੌਕੇ ਅੰਮ੍ਰਿਤ ਅਭਿਲਾਖੀ ਸੰਗਤਾਂ ਨੂੰ ਸੰਬੋਧਨ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸ਼ੁੱਭਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਅੱਜ ਸਿੱਖ ਕੌਮ ਦੀ ਚਾਰ-ਚੁਫੇਰਿਓਂ ਸਰਕਾਰੀ ਸ਼ਹਿ ’ਤੇ ਘੇਰਾਬੰਦੀ ਕੀਤੀ ਜਾ ਰਹੀ ਹੈ । ਉਨ੍ਹਾਂ ਕਈ ਅਹਿਮ ਮਿਸਾਲਾਂ ਦਿੰਦਿਆਂ ਕਿਹਾ ਕਿ ਅਬਚਲਨਗਰ ਨਾਂਦੇੜ ਵਿਖੇ 1957 ਦਾ ਇਤਿਹਾਸਕ ਐਕਟ/ਕਾਨੂੰਨ ਰੱਦ ਕਰਕੇ, ਨਵੇਂ ਕਾਨੂੰਨਾਂ ਰਾਹੀਂ ਸਰਕਾਰਾਂ ਵਲੋਂ ਗੁਰੂ-ਘਰ ਦੇ ਪ੍ਰਬੰਧ ਵਿਚ ਸਿੱਧਾ ਦਖ਼ਲ ਦਿੱਤਾ ਜਾ ਰਿਹਾ ਹੈ। ਪੰਜਾਬ ਦੀ ਧਰਤੀ ’ਤੇ ਵੀ ਵੱਖ-ਵੱਖ ਕਾਨੂੰਨੀ ਹੱਥਕੰਡਿਆਂ ਰਾਹੀਂ ਸਿੱਖਾਂ ਨੂੰ ਆਪਣੇ ਹੀ ਧਾਰਮਿਕ ਕੇਂਦਰਾਂ ਅਤੇ ਗੁਰੂ-ਘਰਾਂ ਤੋਂ ਲਾਂਭੇ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ । ਸਿੰਘ ਸਾਹਿਬ ਨੇ ਸਮੁੱਚੀ ਸਿੱਖ ਕੌਮ, ਲੀਡਰਸ਼ਿਪ ਅਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਤਿਹਾਸ ਤੋਂ ਸਬਕ ਲੈਂਦਿਆਂ ਮੌਜੂਦਾ ਸੰਕਟ ਦੇ ਦੌਰ ’ਚ ਆਪਸੀ ਏਕਤਾ ਅਤੇ ਅਖੰਡਤਾ ਦਾ ਸਬੂਤ ਦੇਣ ਤਾਂ ਜੋ ਕੌਮ ਵਿਰੁੱਧ ਹੋ ਰਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਸਕੇ । ਸਮਾਗਮ ਦੌਰਾਨ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਗੁਰਸੇਵਕ ਸਿੰਘ ਕਿੰਗਰਾ ਵਧੀਕ ਮੈਨੇਜਰ, ਮਨਦੀਪ ਸਿੰਘ ਮੀਤ ਮੈਨੇਜਰ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਕਮੇਟੀ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਪਿੰਡ ਜੋਧਪੁਰ ਰੋਮਾਣਾ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ 0-5 ਸਾਲ ਦੇ 620 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।