28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਜੋਧਪੁਰ ਰੋਮਾਣਾ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਰਾਸ਼ਨ ਕਿੱਟਾਂ ਵੰਡੀਆਂ

ਅਜੀਤ ਡੈਸਕ 29-06-2026

ਸੰਗਤ ਮੰਡੀ, 28 ਜੂਨ (ਸੁਖਤੇਜ ਧਾਲੀਵਾਲ)- ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਸਕੀਮਾਂ ਤਹਿਤ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਪੰਜਾਬ ਸਰਕਾਰ ਦੀ ਵੱਕਾਰੀ ‘ਮੇਰੀ ਰਸੋਈ ਯੋਜਨਾ’ ਤਹਿਤ ਪਿੰਡ ਦੇ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਵਲੋਂ ਦਰਜਨਾਂ ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਹਾਜ਼ਰ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸਰਪੰਚ ਸੁਖਜਿੰਦਰ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੇਰੀ ਰਸੋਈ ਯੋਜਨਾ’ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਕ ਵੱਡੀ ਰਾਹਤ ਬਣ ਕੇ ਉੱਭਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਮਕਸਦ ਸਮਾਜ ਦੇ ਆਖ਼ਰੀ ਨਾਗਰਿਕ ਤੱਕ ਸਰਕਾਰੀ ਸਹੂਲਤਾਂ ਅਤੇ ਮਦਦ ਪਹੁੰਚਾਉਣਾ ਹੈ। ਸਰਪੰਚ ਨੇ ਦੁਹਰਾਇਆ ਅਸੀਂ ਇਸ ਮਿਸ਼ਨ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ । ਲਾਭਪਾਤਰੀ ਪਰਿਵਾਰਾਂ ਦੇ ਚਿਹਰਿਆਂ ‘ਤੇ ਆਈ ਰੌਣਕ ਇਸ ਗੱਲ ਦਾ ਪ੍ਰਮਾਣ ਹੈ ਕਿ ਮਾਨ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਜ਼ਮੀਨੀ ਪੱਧਰ ’ਤੇ ਲੋਕਾਂ ਦੀ ਜ਼ਿੰਦਗੀ ਵਿੱਚ ਸਕਾਰਾਤਮਿਕ ਬਦਲਾਅ ਲਿਆ ਰਹੀਆਂ ਹਨ । ਇਸ ਮੌਕੇ ਡਿੱਪੂ ਹੋਲਡਰ ਸੰਦੀਪ ਸਿੰਘ ਸੋਨੂੰ, ਪੰਚ ਜਸਪਾਲ ਸਿੰਘ ਵਿਰਕ, ਬਲਕਰਨ ਸਿੰਘ ਗਿੱਲ, ਜਸਵਿੰਦਰ ਸਿੰਘ, ਰੌਸ਼ਨ ਸਿੰਘ, ਬਲਕਰਨ ਸਿੰਘ ਰੋਮਾਣਾ ਆਦਿ ਪਾਰਟੀ ਵਰਕਰ ਵੀ ਮੌਜੂਦ ਸਨ।

ਪਿਛਲੀ ਖ਼ਬਰ ਮੰਦਰ ਮਾਈਸਰ ਖਾਨਾ ਦੇ ਦਰਬਾਰ ’ਚ ਲੱਗਣਗੇ ਚਾਂਦੀ ਦੇ ਗੇਟ- ਰਾਜਨ ਗਰਗ ਅਗਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਦੌਰਾਨ 157 ਪ੍ਰਾਣੀਆਂ ਨੇ ਛਕਿਆ ਅੰਮ੍ਰਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।