02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਕਿੱਧਰ ਨੂੰ ਜਾ ਰਹੀ ਹੈ ਭਾਰਤ ਦੀ ਰਾਜਨੀਤੀ?

ਅਜੀਤ ਡੈਸਕ 01-07-2026

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)- ਦੇਸ਼ ਦੀਆਂ ਕੇਂਦਰ ਅਤੇ ਸੂਬਾਈ ਸਰਕਾਰਾਂ ਦੀ ਮੁੱਖ ਜ਼ਿੰਮੇਵਾਰੀ ਕਾਨੂੰਨ-ਵਿਵਸਥਾ ਕਾਇਮ ਰੱਖਣ, ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਦੇਣ ਅਤੇ ਸਮਾਜ ’ਚ ਸ਼ਾਂਤੀ ਅਤੇ ਭਾਈਚਾਰੇ ਦਾ ਮਾਹੌਲ ਬਣਾਈ ਰੱਖਣ ਦੀ ਹੁੰਦੀ ਹੈ । ਇਸ ਜ਼ਿੰਮੇਵਾਰੀ ਨੂੰ ਨਿਭਾਉਣ ਵਿਚ ਸਾਰੀਆਂ ਰਾਜਨੀਤਿਕ ਪਾਰਟੀਆਂ ਦੀ ਬਰਾਬਰ ਦੀ ਭੂਮਿਕਾ ਹੈ । ਇਹ ਵਿਚਾਰ ਪ੍ਰਗਟ ਕਰਦਿਆਂ ਬੀਕੇਯੂ ਲੱਖੋਵਾਲ ਟਿਕੈਤ ਦੇ ਸੂਬਾ ਜਨਰਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਕਿ ਪਰ ਅਜੋਕੇ ਰਾਜਨੀਤਿਕ ਮਾਹੌਲ ਨੂੰ ਦੇਖਦਿਆਂ ਇਹ ਸਵਾਲ ਉੱਠਦਾ ਹੈ ਕਿ ਭਾਰਤ ਦੀ ਰਾਜਨੀਤੀ ਕਿਸ ਦਿਸ਼ਾ ਵੱਲ ਵਧ ਰਹੀ ਹੈ। ਆਲੋਚਕਾਂ ਦਾ ਮੰਨਣਾ ਹੈ ਕਿ ਕਈ ਵਾਰ ਸਰਕਾਰੀ ਯੋਜਨਾਵਾਂ ਅਤੇ ਸਹੂਲਤਾਂ ਦੇ ਪ੍ਰਚਾਰ ਦੌਰਾਨ ਸਰਕਾਰੀ ਚਿੰਨ ਜਾਂ ਵਿਭਾਗੀ ਪਛਾਣ ਦੀ ਬਜਾਏ ਸਿਆਸੀ ਆਗੂਆਂ ਦੀਆਂ ਤਸਵੀਰਾਂ ਨੂੰ ਵੱਧ ਤਰਜੀਹ ਦਿੱਤੀ ਜਾਂਦੀ ਹੈ, ਜਿਸ ਨਾਲ ਸਰਕਾਰੀ ਅਤੇ ਪਾਰਟੀ ਪ੍ਰਚਾਰ ਦੀ ਹੋਂਦ ਧੁੰਦਲੀ ਹੋਣ ਦਾ ਪ੍ਰਭਾਵ ਪੈਂਦਾ ਹੈ। ਸ. ਸਿੱਧੂ ਨੇ ਕਿਹਾ ਕਿ ਜੇਕਰ ਕਿਸੇ ਪਾਰਟੀ ਜਾਂ ਆਗੂ ਨੂੰ ਕਿਸੇ ਗਲਤ ਕੰਮ ਬਾਰੇ ਇਤਰਾਜ਼ ਹੈ ਤਾਂ ਉਸ ਦਾ ਹੱਲ ਨਿੱਜੀ ਦੋਸ਼ਾਂ ਦੀ ਬਜਾਏ ਕਾਨੂੰਨੀ ਅਤੇ ਸੰਵਿਧਾਨਕ ਤਰੀਕਿਆਂ ਰਾਹੀਂ ਲੱਭਿਆ ਜਾਣਾ ਚਾਹੀਦਾ ਹੈ। ਸਿਹਤਮੰਦ ਲੋਕਤੰਤਰ ਲਈ ਆਪਸੀ ਸਨਮਾਨ, ਤੱਥਾਂ ਆਧਾਰਿਤ ਚਰਚਾ ਅਤੇ ਕਾਨੂੰਨ ਦੇ ਰਾਜ ਨੂੰ ਪਹਿਲ ਦੇਣਾ ਸਮੇਂ ਦੀ ਲੋੜ ਹੈ।

ਪਿਛਲੀ ਖ਼ਬਰ ਨਸ਼ੇ ਦੇ ਧੰਦੇ ਨਾਲ ਜੁੜੇ ਵਿਅਕਤੀ ਦੀ ਨਜਾਇਜ਼ ਉਸਾਰੀ ’ਤੇ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬੰਬੀਹਾ ਗੈਂਗ ਨਾਲ ਜੁੜੇ ਬੰਦਿਆਂ ਵਿਚਕਾਰ ਚੱਲੀਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।