02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਅਜੀਤ ਡੈਸਕ 01-07-2026

ਬਠਿੰਡਾ, 30 ਜੂਨ (ਵੀਰਪਾਲ ਸਿੰਘ)- ਬਠਿੰਡਾ ਪੁਲਿਸ ਵਲੋਂ ਨਸ਼ਾ ਦੇ ਵਿਰੁੱਧ ਵਿਚ ਚਲਾਈ ਜਾ ਰਹੀ ਮੁਹਿੰਮ ਤਹਿਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਪਾਸੋਂ 24.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਮਾਮਲੇ ਵਿਚ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਜਸਕੌਰ ਸਿੰਘ ਨੇ ਦੱਸਿਆ ਕਿ ਥਾਣਾ ਥਰਮਲ ਪੁਲਿਸ ਵਲੋਂ ਭਾਈ ਘਨੱਈਆ ਚੌਕ ਬਠਿੰਡਾ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ । ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 24.65 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਲਾਬ ਸਿੰਘ ਵਾਸੀ ਜੋਧਪੁਰ ਜ਼ਿਲ੍ਹਾ ਬਠਿੰਡਾ ਵਜੋਂ ਕੀਤੀ ਗਈ ਹੈ, ਜਿਸ ‘ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਪਿਛਲੀ ਖ਼ਬਰ ਵਿਰੋਧੀ ਪਾਰਟੀਆਂ ਧਾਰਮਿਕ ਮੁੱਦਿਆਂ ਦਾ ਸਹਾਰਾ ਲੈ ਰਹੀਆਂ- ਰੁਚਿਕਾ ਗੋਇਲ ਅਗਲੀ ਖ਼ਬਰ ਰਾਮਗੜ੍ਹ ਮਾਈਨਰ ਦੀ ਟੇਲ ’ਤੇ ਤਿੰਨ ਮਹੀਨਿਆਂ ਤੋਂ ਨਹਿਰੀ ਪਾਣੀ ਦਾ ਸੋਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।