02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਵਿਰੋਧੀ ਪਾਰਟੀਆਂ ਧਾਰਮਿਕ ਮੁੱਦਿਆਂ ਦਾ ਸਹਾਰਾ ਲੈ ਰਹੀਆਂ- ਰੁਚਿਕਾ ਗੋਇਲ

ਅਜੀਤ ਡੈਸਕ 01-07-2026

 ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)- ਨਗਰ ਕੌਂਸਲ ਰਾਮਾਂ ਦੀ ਨਵਨਿਯੁਕਤ ਪ੍ਰਧਾਨ ਸ੍ਰੀਮਤੀ ਰੁਚਿਕਾ ਗੋਇਲ ਪਤਨੀ ਬੰਟੀ ਗਰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵਿਰੋਧੀ ਪਾਰਟੀਆਂ ਸਿਆਸੀ ਪੱਧਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਮੁਕਾਬਲਾ ਕਰਨ ’ਚ ਅਸਫਲ ਰਹੀਆਂ ਹਨ, ਜਿਸ ਕਾਰਨ ਉਹ ਹੁਣ ਧਾਰਮਿਕ ਮੁੱਦਿਆਂ ਦਾ ਸਹਾਰਾ ਲੈ ਕੇ ਲੋਕਾਂ ਦਾ ਧਿਆਨ ਅਸਲ ਜਨ-ਮੁੱਦਿਆਂ ਤੋਂ ਭਟਕਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ, ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇ ਰਹੀ ਹੈ, ਪਰ ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ’ਤੇ ਚਰਚਾ ਕਰਨ ਦੀ ਬਜਾਏ ਧਾਰਮਿਕ ਅਤੇ ਭਾਵਨਾਤਮਿਕ ਮਸਲਿਆਂ ਨੂੰ ਉਭਾਰ ਕੇ ਸਿਆਸੀ ਲਾਭ ਲੈਣਾ ਚਾਹੁੰਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਧਰਮ ਦੇ ਨਾਂ ’ਤੇ ਕੀਤੀ ਜਾ ਰਹੀ ਰਾਜਨੀਤੀ ਨੂੰ ਨਕਾਰਨਗੇ ਅਤੇ ਵਿਕਾਸ ਦੀ ਰਾਜਨੀਤੀ ਨੂੰ ਹੀ ਸਮਰਥਨ ਦੇਣਗੇ।

ਪਿਛਲੀ ਖ਼ਬਰ ਔਰਤ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।