02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਔਰਤ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਅਜੀਤ ਡੈਸਕ 01-07-2026

ਬਠਿੰਡਾ, 30 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਮਹਿਣਾ ਚੌਕ ’ਚ ਇਕ ਔਰਤ ਨੇ ਆਪਣੇ ਗਲੇ ’ਚ ਰੱਸੀ ਬੰਨ੍ਹ ਕੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਟੀਮ ਮੈਂਬਰ ਜੱਗਾ, ਵਿੱਕੀ ਕੁਮਾਰ, ਨਰੇਸ਼ ਕੁਮਾਰ ਮੌਕੇ ’ਤੇ ਪਹੁੰਚੇ, ਜਿੱਥੇ ਇਕ ਔਰਤ ਛੱਤ ਵਾਲੇ ਪੱਖੇ ਨਾਲ ਲਟਕ ਰਹੀ ਸੀ । ਸਹਾਰਾ ਟੀਮ ਨੇ ਥਾਣਾ ਕੋਤਵਾਲੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ। ਕੋਤਵਾਲੀ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦੀ ਜਾਂਚ ਪੜਤਾਲ ਕੀਤੀ। ਔਰਤ ਦੀ ਮੌਤ ਦਾ ਕਾਰਨ ਪੁਲਿਸ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਸਹਾਰਾ ਟੀਮ ਮ੍ਰਿਤਕ ਔਰਤ ਮੀਨਾ ਰਾਣੀ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪੋਸਟਮਾਰਟਮ ਲਈ ਪਹੁੰਚਾਇਆ।

ਪਿਛਲੀ ਖ਼ਬਰ ਭਿਆਨਕ ਗਰਮੀ ’ਚ ਲੰਬੇ ਬਿਜਲੀ ਕੱਟਾਂ ਨੇ ਰਾਮਾਂ ਮੰਡੀ ਵਾਸੀਆਂ ਨੂੰ ਕੀਤਾ ਬੇਹਾਲ ਅਗਲੀ ਖ਼ਬਰ ਵਿਰੋਧੀ ਪਾਰਟੀਆਂ ਧਾਰਮਿਕ ਮੁੱਦਿਆਂ ਦਾ ਸਹਾਰਾ ਲੈ ਰਹੀਆਂ- ਰੁਚਿਕਾ ਗੋਇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।