02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਭਿਆਨਕ ਗਰਮੀ ’ਚ ਲੰਬੇ ਬਿਜਲੀ ਕੱਟਾਂ ਨੇ ਰਾਮਾਂ ਮੰਡੀ ਵਾਸੀਆਂ ਨੂੰ ਕੀਤਾ ਬੇਹਾਲ

ਅਜੀਤ ਡੈਸਕ 01-07-2026

ਰਾਮਾਂ ਮੰਡੀ, 30 ਜੂਨ (ਤਰਸੇਮ ਸਿੰਗਲਾ)- ਭਿਆਨਕ ਗਰਮੀ ਅਤੇ ਹੁੁੰਮਸ ਦੇ ਦੌਰਾਨ ਰਾਮਾਂ ਮੰਡੀ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਲੱਗ ਰਹੇ ਲੰਬੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਵਾਰ-ਵਾਰ ਬਿਜਲੀ ਬੰਦ ਹੋਣ ਨਾਲ ਪੱਖੇ, ਕੂਲਰ ਅਤੇ ਏ.ਸੀ. ਠੱਪ ਹੋ ਰਹੇ ਹਨ, ਜਿਸ ਕਾਰਨ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਬਿਜਲੀ ਕੱਟਾਂ ਕਾਰਨ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋ ਰਹੀ ਹੈ, ਜਦਕਿ ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ। ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਹੈ ਕਿ ਗਰਮੀ ਨੂੰ ਦੇਖਦੇ ਹੋਏ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਕੀਤਾ ਜਾਵੇ ਅਤੇ ਚਿਤਾਵਨੀ ਦਿੱਤੀ ਕਿ ਜੇ ਬਿਜਲੀ ਸਪਲਾਈ ਵਿਚ ਸੁਧਾਰ ਨਾ ਕੀਤਾ ਗਿਆ ਤਾਂ ਲੋਕ ਸ਼ਾਂਤਮਈ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਟਰੈਕਟਰ ਟਰਾਲੀ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਔਰਤ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।