02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਅਣਐਲਾਨੇ ਬਿਜਲੀ ਕੱਟਾਂ ਕਾਰਨ ਕਿਸਾਨਾਂ ਨੂੰ ਆ ਰਹੀ ਵੱਡੀ ਮੁਸ਼ਕਿਲ- ਗੁਰਬਾਜ਼ ਸਿੰਘ ਸਿੱਧੂ

ਅਜੀਤ ਡੈਸਕ 01-07-2026

ਤਲਵੰਡੀ ਸਾਬੋ, 30 ਜੂਨ (ਰਣਜੀਤ ਸਿੰਘ ਰਾਜੂ)- ਨਿਰੰਤਰ ਬਿਜਲੀ ਸਪਲਾਈ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੇ ਆਖ਼ਰੀ ਪੜਾਅ ਦੌਰਾਨ ਹੁਣ ਇਹ ਦਾਅਵੇ ਵੀ ਫੋਕੇ ਸਾਬਿਤ ਹੋ ਰਹੇ ਹਨ ਕਿਉਂਕਿ ਪਿਛਲੇ ਸਮੇਂ ਤੋਂ ਲਗਾਤਾਰ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਕਾਰਣ ਜਿੱਥੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹੈ, ਉੱਥੇ ਕਿਸਾਨਾਂ ਲਈ ਵੱਡੀ ਮੁਸ਼ਕਿਲ ਖੜੀ ਹੋ ਗਈ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਤੇ ਪਿਛਲੇ ਸਮੇਂ ਤੋਂ ਹਲਕੇ ’ਚ ਕਾਂਗਰਸ ਵਲੋਂ ਵਿਚਰ ਰਹੇ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ । ਸਿੱਧੂ ਜੋ ਕਿ ਕਾਂਗਰਸ ਦੇ ਆਗੂ ਰਹੇ ਜਸਵੰਤ ਸਿੰਘ ਲੀਲਾ ਦੇ ਅਕਾਲ ਚਲਾਣੇ ਅਤੇ ਟਰੱਕ ਯੂਨੀਅਨ ਰਾਮਾਂ ਦੇ ਪ੍ਰਧਾਨ ਰਹਿ ਚੁੱਕੇ ਗੋਰਾ ਸਿੰਘ ਮਾਨ ਦੇ ਦਾਦਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ, ਨੇ ਹਲਕੇ ਦੇ ਪਿੰਡਾਂ ’ਚ ਕਈ ਹੋਰ ਜਨਤਕ ਪ੍ਰੋਗਰਾਮਾਂ ਚ ਹਾਜ਼ਰੀ ਭਰਨ ਉਪਰੰਤ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਬਿਜਲੀ ਦੇ ਦਿਨ-ਰਾਤ ਨੂੰ ਲੱਗ ਰਹੇ ਬਿਜਲੀ ਦੇ ਕੱਟਾਂ ਕਾਰਨ ਜਿੱਥੇ ਪਿੰਡਾਂ/ਸ਼ਹਿਰਾਂ ‘ਚ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਪੇਸ਼ ਆ ਰਹੀ ਹੈ ਕਿਉਂਕਿ ਗਰਮੀ ਕਹਿਰ ਦੀ ਪੈ ਰਹੀ ਹੈ, ਉੱਥੇ ਖ਼ਾਸ ਕਰਕੇ ਕਿਸਾਨਾਂ ਲਈ ਇਹ ਕੱਟ ਪ੍ਰੇਸ਼ਾਨੀ ਦਾ ਸਬੱਬ ਬਣ ਰਹੇ ਹਨ ਕਿਉਂਕਿ ਝੋਨੇ ਦੀ ਬਿਜਾਈ ਦਾ ਕੰਮ ਸਿਖ਼ਰਾਂ ’ਤੇ ਹੈ ਤੇ ਹੁਣ ਕਿਸਾਨਾਂ ਨੂੰ ਸਿੰਚਾਈ ਲਈ ਸਭ ਤੋਂ ਵੱਧ ਪਾਣੀ ਦੀ ਲੋੜ ਹੈ। ਪ੍ਰੰਤੂ ਮੋਟਰਾਂ ਵਾਲੀ ਬਿਜਲੀ ਦੀ ਨਿਰੰਤਰ ਸਪਲਾਈ ਨਾ ਮਿਲ ਸਕਣ ਕਾਰਨ ਉਨ੍ਹਾਂ ਨੂੰ ਝੋਨੇ ਦੀ ਬਿਜਾਈ ’ਚ ਦਿੱਕਤਾਂ ਆ ਰਹੀਆਂ ਹਨ । ਇਸ ਲਈ ਸਰਕਾਰ ਨੂੰ ਇੱਧਰ ਧਿਆਨ ਦੇਣਾ ਚਾਹੀਦੈ । ਸਿੱਧੂ ਨਾਲ ਇਸ ਮੌਕੇ ਜੱਟਮਹਾਂ ਸਭਾ ਹਲਕਾ ਪ੍ਰਧਾਨ ਮਨਜੀਤ ਲਾਲੇਆਣਾ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ, ਦਰਸ਼ਨ ਸਿੰਘ ਗਿੱਲ, ਜਸਪਾਲ ਭਗਵਾਨਪੁਰਾ ਆਦਿ ਆਗੂ ਮੌਜੂਦ ਸਨ ।

ਪਿਛਲੀ ਖ਼ਬਰ ਨਿੱਜੀ ਸਿੱਖਿਆ ਸਰਕਾਰੀ ਸਿੱਖਿਆ ਵਿਵਸਥਾ ’ਤੇ ਭਾਰੂ ਅਗਲੀ ਖ਼ਬਰ ਟਰੈਕਟਰ ਟਰਾਲੀ ਖੜ੍ਹੇ ਟਰੱਕ ਨਾਲ ਟਕਰਾਉਣ ਕਾਰਨ ਦੋ ਵਿਅਕਤੀ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।