30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਸਰਕਾਰ ਪਾਸੋਂ ਘਰੇਲੂ ਬਿਜਲੀ ਬਿੱਲ ਬਕਾਏ ਮੁਆਫ਼ ਕਰਨ ਦੀ ਮੰਗ

ਅਜੀਤ ਡੈਸਕ 06-07-2026

ਸੀਂਗੋ ਮੰਡੀ, 5 ਜੁਲਾਈ (ਪ੍ਰਿੰਸ ਗਰਗ)- ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਆਪਣੇ ਵਾਅਦੇ ਪੂਰੇ ਕਰਦਿਆਂ ਆਖ਼ਰੀ ਵਾਅਦਾ ਮਾਵਾਂ ਧੀਆਂ ਸਤਿਕਾਰ ਯੋਜਨਾ ਵੀ ਪੂਰਾ ਕਰ ਦਿੱਤਾ ਗਿਆ ਹੈ, ਜਿਸ ਤਹਿਤ ਮਹਿਲਾਵਾਂ ਨੂੰ ਖਾਤਿਆਂ ਵਿਚ 3000-4500 ਰੁਪਏ ਆਉਣੇ ਸ਼ੁਰੂ ਹੋ ਗਏ ਹਨ। ਸਥਾਨ ਇਲਾਕੇ ਦੇ ਕੁਝ ਮੁਹਤਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਲੋਕਾਂ ਦੇ ਬਿਜਲੀ ਬਿੱਲ ਬਕਾਏ ਜੋ ਕਾਫ਼ੀ ਸਮੇਂ ਤੋਂ ਖੜ੍ਹੇ ਹਨ ਤੇ ਕੁਝ ਪਰਿਵਾਰ ਇਹ ਬਕਾਏ ਭਰਨ ਤੋਂ ਅਸਮਰੱਥ ਹਨ ਅਤੇ ਇਨ੍ਹਾਂ ਬਕਾਇਆ ਤੇ ਪਲਾਂਟੀ ਲੱਗ-ਲੱਗ ਕੇ ਇਹ ਹੋਰ ਵੱਧ ਰਹੇ ਹਨ, ਇਨ੍ਹਾਂ ਪਰਿਵਾਰਾਂ ਦੀ ਬਿਜਲੀ ਬਿੱਲ ਬਕਾਇਆ ਰਾਸ਼ੀ ਮੁਆਫ਼ ਕਰ ਦਿੱਤੀ ਜਾਵੇ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਉਨ੍ਹਾਂ ਵਲੋਂ ਪੰਜਾਬ ਅੰਦਰ ਬਹੁਤਿਆਂ ਪਰਿਵਾਰਾਂ ਨੂੰ ਘਰੇਲੂ ਬਿਜਲੀ ਬਿੱਲ ਬਕਾਇਆ ਰਾਸ਼ੀ ਮੁਆਫ਼ ਕਰਕੇ ਵੱਡੀ ਰਾਹਤ ਦਿੱਤੀ ਸੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ‘ਚ ਵੀ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਲੋਕਾਂ ਦੀ ਮੰਗ ਹੈ ਕਿ ਘਰੇਲੂ ਬਿਜਲੀ ਬਿੱਲ ਬਕਾਏ ਮੁਆਫ਼ ਕਰ ਦਿੱਤੇ ਜਾਣ ਇਸ ਨਾਲ ਗਰੀਬ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੇਗੀ।

ਪਿਛਲੀ ਖ਼ਬਰ ਕੋਟਫੱਤਾ ’ਚ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਨਿਗੂਣੀ ਸਹਾਇਤਾ ਰਾਸ਼ੀ ਔਰਤਾਂ ਨਾਲ ਕੋਝਾ ਮਜ਼ਾਕ–ਹਰਸਿਮਰਤ ਕੌਰ ਬਾਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।