04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਭਾਰਤੀ ਖ਼ੁਰਾਕ ਨਿਗਮ ਦੇ ਪੀ.ਜੀ. ਗੁਦਾਮਾਂ ਦੀਆਂ ਸਫ਼ਾਈ ਸੇਵਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼

ਅਜੀਤ ਡੈਸਕ 07-07-2026

ਬਠਿੰਡਾ, 6 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਭਾਰਤੀ ਖ਼ੁਰਾਕ ਨਿਗਮ (ਐਫ.ਸੀ.ਆਈ.) ਦੇ ਪੀ.ਜੀ. ਗੁਦਾਮਾਂ ’ਚ ਕੰਮ ਕਰਦੀਆਂ ਸਫ਼ਾਈ ਸੇਵਕਾਂ ਨੂੰ ਪ੍ਰਬੰਧਕ ਕੰਪਨੀ ਵਲੋਂ ਤੰਗ ਪ੍ਰੇਸ਼ਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਪੀੜਤਾਂ ਵਲੋਂ ਕਾਮਗਰ ਕਰਮਚਾਰੀ ਕਾਂਗਰਸ ਦੇ ਚੇਅਰਮੈਨ ਕਿਰਨਜੀਤ ਸਿੰਘ ਗਹਿਰੀ ਦੀ ਅਗਵਾਈ ’ਚ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਮੰਗ-ਪੱਤਰ ਸੌਂਪਿਆ ਗਿਆ।ਕਿਰਨਜੀਤ ਸਿੰਘ ਗਹਿਰੀ ਨੇ ਦੱਸਿਆ ਕਿ ਪਿੰਡ ਲਹਿਰਾ ਬੇਗਾ ਅਤੇ ਤੁੰਗਵਾਲੀ ਵਿਖੇ ਸਥਿਤ ਭਾਰਤੀ ਖ਼ੁਰਾਕ ਨਿਗਮ ਦੇ ਪੀ.ਜੀ. ਗੁਦਾਮਾਂ ਵਿਚ ਇਲਾਕੇ ਦੀਆਂ ਕਾਫੀ ਔਰਤਾਂ ਪਿਛਲੇ 10-12 ਸਾਲਾਂ ਤੋਂ ਸਫ਼ਾਈ ਸੇਵਕ ਦਾ ਕੰਮ ਕਰ ਰਹੀਆਂ ਹਨ ਪਰ ਹੁਣ ਉਨ੍ਹਾਂ ਨੂੰ ਗੁਦਾਮਾਂ ਦੀ ਪ੍ਰਬੰਧਕ ਨਿੱਜੀ ਕੰਪਨੀ ਦੇ ਮੈਨੇਜਰ ਅਤੇ ਸੁਪਰਵਾਈਜ਼ਰ ਵਲੋਂ ਕੰਮ ਤੋਂ ਹਟਾਉਣ ਦੀ ਨੀਅਤ ਨਾਲ ਤੰਗ-ਪ੍ਰੇਸ਼ਾਨ ਕਰਦੇ ਹੋਏ ਉਨ੍ਹਾਂ ਦੀ ਬਦਲੀ ਦੂਰ-ਦੁਰਾਡੇ ਬਰਨਾਲਾ ਵਿਖੇ ਕਰ ਦਿੱਤੀ ਗਈ ਹੈ, ਜਦਕਿ ਇਨ੍ਹਾਂ ਔਰਤਾਂ ਦੀ ਕੰਮ ਪ੍ਰਤੀ ਕਦੇ ਕੋਈ ਲਾਪ੍ਰਵਾਹੀ ਜਾਂ ਸ਼ਿਕਾਇਤ ਸਾਹਮਣੇ ਨਹੀਂ ਆਈ ਤੇ ਇਹ ਉਨ੍ਹਾਂ ਨਾਲ ਧੱਕੇਸ਼ਾਹੀ ਹੈ।ਗਹਿਰੀ ਨੇ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵਲੋਂ ਫੂਡ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਤੇਜਿੰਦਰ ਕੌਰ ਅਤੇ ਜ਼ਿਲ੍ਹਾ ਅਧਿਕਾਰੀ ਗਗਨਦੀਪ ਸਿੰਘ ਨੂੰ ਮਿਲ ਕੇ ਮਸਲੇ ਦਾ ਹੱਲ ਕਰਨ ਅਤੇ ਸਬੰਧਿਤ ਮੈਨੇਜਰ ਤੇ ਸੁਪਰਵਾਈਜ਼ਰ ਦੀ ਧੱਕੇਸ਼ਾਹੀ ਬੰਦ ਕਰਨ ਲਈ ਮੰਗ-ਪੱਤਰ ਸੌਂਪਿਆ ਗਿਆ ਤੇ ਅਜਿਹਾ ਨਾ ਹੋਣ ’ਤੇ ਉਹ ਸੰਘਰਸ਼ ਵਿੱਢਣਗੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਵੀ ਪੱਤਰ ਸੌਂਪਿਆ। ਇਸ ਮੌਕੇ ਕਾਮਗਰ ਕਾਂਗਰਸ ਦੇ ਜ਼ਿਲ੍ਹਾ ਚੇਅਰਮੈਨ ਗੁਰਬਿੰਦਰ ਸਿੰਘ ਭੁੱਚੋ ਤੇ ਸੁਖਪ੍ਰੀਤ ਕੌਰ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਨਗਰ ਕੌਂਸਲ ਭੁੱਚੋ ਮੰਡੀ ਦੀ ਪ੍ਰਧਾਨਗੀ ਆਈ ਆਪ ਦੀ ਸਮਰਥਕ ਕਾਂਗਰਸੀ ਕੌਂਸਲਰ ਨੀਨਾ ਬਾਂਸਲ ਦੇ ਹੱਥ ਅਗਲੀ ਖ਼ਬਰ ‘ਆਪ’ ਲਈ ਸੁਖਾਲਾ ਨਹੀਂ ਹੋਵੇਗਾ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਸਿਆਸੀ ਲਾਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।