04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਮੈਡੀਕਲ ਚੈੱਕਅੱਪ ਅਤੇ ਦਵਾਈਆਂ ਦਾ ਮੁਫ਼ਤ ਕੈਂਪ ਮਲਕਾਣਾ ਵਿਖੇ ਲਗਾਇਆ

ਅਜੀਤ ਡੈਸਕ 07-07-2026

ਰਾਮਾਂ ਮੰਡੀ, 6 ਜੁਲਾਈ (ਗੁਰਪ੍ਰੀਤ ਸਿੰਘ ਅਰੋੜਾ, ਤਰਸੇਮ ਸਿੰਗਲਾ)-ਇੱਥੋਂ ਨੇੜਲੇ ਪਿੰਡ ਮਲਕਾਣਾ ਦੇ ਡੇਰਾ ਪੀਰ ਚਾਂਦੀ ਦਾਸ ਜੀ ਵਿਖੇ ਮੈਡੀਕਲ ਚੈੱਕਅੱਪ ਅਤੇ ਦਵਾਈਆਂ ਦਾ ਮੁਫ਼ਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਰਾਮਾਂ ਮੰਡੀ ਦੇ ਬੈਨੀ ਮਲਟੀਸਪੈਸ਼ਲਿਟੀ ਹਸਪਤਾਲ ਦੇ ਡਾਕਟਰ ਕੁੰਥੂ ਜੈਨ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਨ੍ਹਾਂ ਨੇ ਮਰੀਜ਼ਾਂ ਦਾ ਚੈੱਕ ਅੱਪ ਕੀਤਾ। ਇਸ ਕੈਂਪ ਦੌਰਾਨ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਲੋਕ ਭਲਾਈ ਸੇਵਾ ਸੰਮਤੀ ਦੇ ਪ੍ਰਧਾਨ ਵਿਸ਼ਾਲ ਲਹਿਰੀ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਐਨ ਆਰ ਆਈ ਦੇ ਨੌਜਵਾਨਾਂ ਅਤੇ ਟੇਕ ਚੰਦ ਮਹਿਰਾ ਦਾ ਵਿਸ਼ੇਸ਼ ਸਹਿਯੋਗ ਰਿਹਾ। ਡਾਕਟਰ ਕੁੰਥੂ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ 98 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਇਸ ਮੌਕੇ ਕੈਂਪ ਦੌਰਾਨ ਡਾਕਟਰ ਕੁੰਥੂ ਜੈਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਪਿਛਲੀ ਖ਼ਬਰ ਵੇਦਾਂਤਾ ਪਾਵਰ ਦੀ ਪਹਿਲੀ ਤਿਮਾਹੀ ਦੌਰਾਨ ਬਿਜਲੀ ਵਿੱਕਰੀ 38 ਫ਼ੀਸਦੀ ਵਧੀ ਅਗਲੀ ਖ਼ਬਰ ਸਰਕਾਰੀ ਹਸਪਤਾਲ ਤਲਵੰਡੀ ਸਾਬੋ ਵਿਖੇ ਜਲਦ ਸ਼ੁਰੂ ਹੋਣਗੇ ਅੱਖਾਂ ਦੇ ਆਪ੍ਰੇਸ਼ਨ- ਐੱਸ.ਐੱਮ.ਓ. ਤਲਵੰਡੀ ਸਾਬੋ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।