28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਸਾਬਕਾ ਮੰਤਰੀ ਹਰਮਿੰਦਰ ਜੱਸੀ ਵਲੋਂ ਵਾਰਡ ਵਾਈਜ਼ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ

ਅਜੀਤ ਡੈਸਕ 08-07-2026

ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ):– ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਤਹਿਤ ਬਠਿੰਡਾ ਤੋਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ ਹੈ। ਅੱਜ ਵਾਰਡ ਨੰਬਰ 21 ਵਿਚ ਸੋਨੀਆ ਨਈਅਰ ਅਤੇ ਕੁਨਾਲ ਨਈਅਰ ਦੇ ਗ੍ਰਹਿ ਵਿਖੇ ਕਰਵਾਈ ਗਈ ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ, ਲੋਕਾਂ ਨਾਲ ਰਾਬਤਾ ਵਧਾਉਣ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਭਵਿੱਖ ਦੀ ਕਾਰਜ-ਯੋਜਨਾ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅੱਜ ਦੇਸ਼ ਦੀ ਸਭ ਤੋਂ ਮਜ਼ਬੂਤ ਅਤੇ ਲੋਕਾਂ ਦਾ ਭਰੋਸਾ ਜਿੱਤਣ ਵਾਲੀ ਸਿਆਸੀ ਪਾਰਟੀ ਬਣ ਚੁੱਕੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਚ ਵਿਕਾਸ, ਬੁਨਿਆਦੀ ਢਾਂਚੇ, ਰਾਸ਼ਟਰੀ ਸੁਰੱਖਿਆ, ਡਿਜੀਟਲ ਇੰਡੀਆ, ਕਿਸਾਨਾਂ, ਮਹਿਲਾਵਾਂ, ਨੌਜਵਾਨਾਂ ਅਤੇ ਗਰੀਬ ਵਰਗ ਦੀ ਭਲਾਈ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ, ਜਿਸ ਕਰਕੇ ਪ੍ਰਧਾਨ ਮੰਤਰੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਕਾਰਨ ਪੰਜਾਬ ’ਚ ਡਬਲ ਇੰਜਣ ਸਰਕਾਰ ਦੀ ਮੰਗ ਉੱਠਣ ਲੱਗੀ ਹੈ ਕਿਉਂਕਿ ਪੰਜਾਬ ਦੇ ਲੋਕ ਵੀ ਹੁਣ ਵਿਕਾਸ ਅਤੇ ਸਥਿਰਤਾ ਵਾਲੀ ਸਰਕਾਰ ਚਾਹੁੰਦੇ ਹਨ। ਕੇਂਦਰ ਅਤੇ ਸੂਬੇ ਵਿਚ ਇਕੋ ਵਿਚਾਰਧਾਰਾ ਦੀ ਸਰਕਾਰ ਹੋਣ ਨਾਲ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ ਅਤੇ ਪੰਜਾਬ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕੇਗਾ। ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਹਰਮਿੰਦਰ ਸਿੰਘ ਜੱਸੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਬਣਦਾ ਮਹਿੰਗਾਈ ਭੱਤਾ (ਡੀਏ) ਸਮੇਂ ਸਿਰ ਦੇਵੇ। ਭਾਜਪਾ ਆਗੂਆਂ ਅਤੇ ਵਰਕਰਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

ਪਿਛਲੀ ਖ਼ਬਰ ਪਰਚਾ ਦਰਜ ਕਰਨ ਦੇ ਇਵਜ਼ ਵਜੋਂ 20 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਥਾਣਾ ਤਲਵੰਡੀ ਸਾਬੋ ਦਾ ਏ.ਐਸ.ਆਈ. ਵਿਜੀਲੈਂਸ ਨੇ ਦਬੋਚਿਆ ਅਗਲੀ ਖ਼ਬਰ ਹਥਿਆਰਾਂ ਸਮੇਤ ਪੁਲਿਸ ਨੇ ਚਾਰ ਅਪਰਾਧੀਆਂ ਨੂੰ ਕੀਤਾ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।