28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

‘ਮਾਮਲਾ ਸਿਪਾਹੀ ਨੂੰ ਬਲੈਕਮੇਲ ਕਰਨ ਦਾ’-ਪੰਜਾਬ ਪੁਲਿਸ ਦੇ ਸਿਪਾਹੀ ਦੀ ਕੁੱਟਮਾਰ ਕਰਕੇ ਡਿਊਟੀ ’ਚ ਵਿਘਨ ਪਾਉਣ ਵਾਲੇ ਤਿੰਨ ਨਾਮਾਲੂਮ ਸਣੇ ਪੰਜ ’ਤੇ ਮਾਮਲਾ ਦਰਜ

ਅਜੀਤ ਡੈਸਕ 08-07-2026

ਬਠਿੰਡਾ, 7 ਜੁਲਾਈ (ਵੀਰਪਾਲ ਸਿੰਘ)-ਪੰਜਾਬ ਪੁਲਿਸ ਦੇ ਸਿਪਾਹੀ ਦੀ ਵੀਡੀਓ ਬਣਾਕੇ ਬਲੈਕਮੇਲ ਕਰਨ ਦੇ ਮਾਮਲੇ ਵਿਚ 2 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਥਾਣੇਦਾਰ ਜਸਕਰਨ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਗਿਆ ਕਿ ਸਿਪਾਹੀ ਕੁਲਵਿੰਦਰ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਹਰਕਿਸ਼ਨਪੁਰਾ ਵਲੋਂ ਥਾਣਾ ਕੈਂਟ ਵਿਖੇ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਮੈਂ 6 ਜੂਨ 2026 ਨੂੰ ਉਕਤ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਥਾਣਾ ਕੈਂਟ ਪੁਲਿਸ ਦੇ ਹਵਾਲੇ ਕਰ ਦਿੱਤਾ ਸੀ, ਜਿਨ੍ਹਾਂ ਦੀ ਰੋਕੂ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ। ਇਸ ਤੋਂ ਬਾਅਦ 30 ਜੂਨ ਨੂੰ ਮੈਂ ਭੁੱਚੋ ਕੈਂਚੀਆਂ ਪੁਲ ਦੇ ਹੇਠਲੇ ਪਾਸੇ ਰੁਕਕੇ ਮੈਂ ਦਵਾਈ ਲੈ ਰਿਹਾ ਸੀ ਤਾਂ ਹਰਜਿੰਦਰ ਸਿੰਘ, ਪੱਪਾ ਵਾਸੀ ਸੇਮਾ ਅਤੇ ਤਿੰਨ ਹੋਰ ਨਾਮਾਲੂਮ ਵਿਅਕਤੀਆਂ ਵਲੋਂ ਮੇਰੀ ਵੀਡੀਓ ਬਣਾਕੇ ਕਹਿਣ ਲੱਗੇ ਕੀ ਤੂੰ ਨਸ਼ੇ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਮੇਰੀ ਕੁੱਟਮਾਰ ਕਰਕੇ ਮੇਰੀ ਗੱਡੀ ਸਮੇਤ ਮੈਨੂੰ ਸੇਮਾ ਕਲਾਂ ਲੈ ਗਏ ਤੇ ਮੇਰੇ ਪਾਸੋਂ 2 ਲੱਖ ਰੁਪਏ ਦੀ ਮੰਗ ਕਰਨ ਲੱਗੇ। ਉਕਤ ਵਿਅਕਤੀ ਮੇਰੀ ਸਵਿਫ਼ਟ ਕਾਰ ਨੰਬਰ ਪੀ.ਬੀ.0ਏ.ਜੀ5030 ਨਾਲ ਲੈ ਗਏ । ਉਕਤ ਵਿਅਕਤੀਆਂ ਵਲੋਂ ਮੇਰੀ ਸਰਕਾਰੀ ਡਿਊਟੀ ਵਿਚ ਵਿਘਨ ਪਾਇਆ ਗਿਆ, ਪੁਲਿਸ ਵਲੋਂ ਸਿਪਾਹੀ ਕੁਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ।

ਪਿਛਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਰਾਮਪੁਰਾ ਫੂਲ ਵਿਖੇ ਨਵੇਂ ਪ੍ਰਿੰਸੀਪਲ ਜੈਰੀ ਪੌਲ ਲੋਬੋ ਦਾ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਬਠਿੰਡਾ ਪੁਲਿਸ ਵਲੋਂ 3 ਨਸ਼ਾ ਤਸਕਰ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।