28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

‘ਸਤਲੁਜ’ ਫ਼ਿਲਮ ’ਤੇ ਪਾਬੰਦੀ ਸਿੱਖ ਜਜ਼ਬਾਤਾਂ ਦਾ ਕਤਲ - ਜਥੇਦਾਰ ਬਾਬਾ ਟੇਕ ਸਿੰਘ

ਅਜੀਤ ਡੈਸਕ 08-07-2026

ਤਲਵੰਡੀ ਸਾਬੋ, 7 ਜੁਲਾਈ (ਰਣਜੀਤ ਸਿੰਘ ਰਾਜੂ)-ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਮਨੁੱਖੀ ਅਧਿਕਾਰਾਂ ਦੇ ਪੈਰੋਕਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ’ਤੇ ਆਧਾਰਿਤ ਫ਼ਿਲਮ ‘ਸਤਲੁਜ’ ਦੇ ਭਾਰਤ ਅੰਦਰ ਪ੍ਰਸਾਰਣ ’ਤੇ ਲਗਾਈ ਗਈ ਪਾਬੰਦੀ ’ਤੇ ਤਿੱਖਾ ਰੋਸ ਪ੍ਰਗਟਾਇਆ ਹੈ। ਉਨ੍ਹਾਂ ਸਰਕਾਰ ਦੇ ਇਸ ਕਦਮ ਦੀ ਕਰੜੇ ਸ਼ਬਦਾਂ ਵਿਚ ਮੁਖ਼ਾਲਫ਼ਤ ਕਰਦਿਆਂ ਆਖਿਆ ਕਿ ਇਹ ਕਾਰਵਾਈ ਸਿੱਧੇ ਤੌਰ ’ਤੇ ਸੱਚ ਦੀ ਆਵਾਜ਼ ਨੂੰ ਦਬਾਉਣ, ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਅਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਆਜ਼ਾਦੀ ਦਾ ਗਲਾ ਘੁੱਟਣ ਦੇ ਬਰਾਬਰ ਹੈ। ਪ੍ਰੈੱਸ ਬਿਆਨ ਰਾਹੀਂ ਜਥੇਦਾਰ ਬਾਬਾ ਟੇਕ ਸਿੰਘ ਨੇ ਕਿਹਾ ਕਿ ‘‘ਹਾਕਮ ਇਹ ਭੁੱਲ ਰਹੇ ਨੇ ਕਿ ਸੱਚ ਦੀ ਫ਼ਿਤਰਤ ਸੂਰਜ ਵਰਗੀ ਹੁੰਦੀ ਹੈ, ਜਿਸ ਨੂੰ ਸਰਕਾਰੀ ਪਾਬੰਦੀਆਂ ਦੇ ਕਾਲੇ ਬੱਦਲ ਬਹੁਤੀ ਦੇਰ ਛੁਪਾ ਕੇ ਨਹੀਂ ਰੱਖ ਸਕਦੇ। ਜਿਸ ਸੱਚ ਨੂੰ ਮਿਟਾਉਣ ਲਈ ਕਦੇ ਭਾਈ ਖਾਲੜਾ ਨੂੰ ਸ਼ਹੀਦ ਕੀਤਾ ਗਿਆ ਸੀ, ਅੱਜ ਉਸੇ ਸੱਚ ਨੂੰ ਪਰਦੇ ’ਤੇ ਆਉਣ ਤੋਂ ਰੋਕ ਕੇ ਸਰਕਾਰ ਆਪਣੀ ਨਾਕਾਮੀ ਅਤੇ ਖ਼ੌਫ਼ ਨੂੰ ਖ਼ੁਦ ਕਬੂਲ ਕਰ ਰਹੀ ਹੈ ਅਤੇ ਇਹ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ‘ਸਤਲੁਜ’ ਫ਼ਿਲਮ ਤੋਂ ਪਾਬੰਦੀ ਤੁਰੰਤ ਹਟਾਈ ਜਾਵੇ ਤਾਂ ਜੋ ਸਿੱਖ ਨੌਜਵਾਨਾਂ ਦੇ ਘਾਣ ਦਾ ਸੱਚ ਲੋਕਾਂ ਸਾਹਮਣੇ ਆ ਸਕੇ ਤੇ ਉਹ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਤੋਂ ਹੋਰ ਬਿਹਤਰ ਤਰੀਕੇ ਨਾਲ ਜਾਣੂੰ ਜੋ ਸਕਣ।

ਪਿਛਲੀ ਖ਼ਬਰ ਨਰਸਿੰਗ ਖੇਤਰ ਵਿਚ ਸੁਨਹਿਰੀ ਭਵਿੱਖ ਲਈ ਪੰਜਾਬ ਪਬਲਿਕ ਕਾਲਜ ’ਚ ਦਾਖ਼ਲੇ ਸ਼ੁਰੂ ਅਗਲੀ ਖ਼ਬਰ ਪਿੰਡ ਦੀ ਸ਼ਾਨ ਰਵਿੰਦਰ ਧਾਲੀਵਾਲ ਨੂੰ ‘ਪੰਜਾਬ ਦਾ ਪੁੱਤ’ ਐਵਾਰਡ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।