29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਨਰਸਿੰਗ ਖੇਤਰ ਵਿਚ ਸੁਨਹਿਰੀ ਭਵਿੱਖ ਲਈ ਪੰਜਾਬ ਪਬਲਿਕ ਕਾਲਜ ’ਚ ਦਾਖ਼ਲੇ ਸ਼ੁਰੂ

ਅਜੀਤ ਡੈਸਕ 08-07-2026

 ਬਠਿੰਡਾ, 7 ਜੁਲਾਈ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਨਰਸਿੰਗ ਦੇ ਖੇਤਰ ਵਿਚ ਆਪਣਾ ਕਰੀਅਰ ਬਣਾਉਣ ਦੇ ਇੱਛੁਕ ਵਿਦਿਆਰਥੀਆਂ ਲਈ ਪੰਜਾਬ ਪਬਲਿਕ ਕਾਲਜ ਆਫ਼ ਨਰਸਿੰਗ ਬਠਿੰਡਾ ਵਿਚ ਨਵੇਂ ਅਕਾਦਮਿਕ ਸੈਸ਼ਨ ਲਈ ਵੱਖ-ਵੱਖ ਨਰਸਿੰਗ ਕੋਰਸਾਂ ਵਿਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਕਾਲਜ ਵਲੋਂ ਵਿਸ਼ੇਸ਼ ਐਡਮਿਸ਼ਨ ਸੈੱਲ ਸਥਾਪਿਤ ਕੀਤਾ ਗਿਆ ਹੈ, ਜਿੱਥੇ ਤਜਰਬੇਕਾਰ ਮਾਹਿਰਾਂ ਵਲੋਂ ਮੁਫ਼ਤ ਕਾਊਂਸਲਿੰਗ ਪ੍ਰਦਾਨ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀ ਆਪਣੀ ਯੋਗਤਾ ਅਤੇ ਰੁਚੀ ਅਨੁਸਾਰ ਸਹੀ ਕੋਰਸ ਦੀ ਚੋਣ ਕਰ ਸਕਣ। ਕਾਲਜ ਪ੍ਰਿੰਸੀਪਲ ਮੈਡਮ ਮਨਦੀਪ ਕੌਰ ਨੇ ਦੱਸਿਆ ਕਿ ਕਾਲਜ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਕਲਾਸਰੂਮ, ਅਤਿ-ਆਧੁਨਿਕ ਨਰਸਿੰਗ ਲੈਬੋਰਾਟਰੀਆਂ, ਤਜਰਬੇਕਾਰ ਅਤੇ ਯੋਗ ਅਧਿਆਪਕਾਂ ਦੀ ਟੀਮ, ਪੀਣ ਵਾਲੇ ਪਾਣੀ ਦੀ ਸੁਵਿਧਾ ਅਤੇ ਸੁਰੱਖਿਅਤ ਕੈਂਪਸ ਉਪਲੱਬਧ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਕਾਲਜ ਨਾਲ ਸੰਬੰਧਤ ਡਾ. ਨਾਗਪਾਲ ਸੁਪਰ ਸਪੈਸ਼ਲਟੀ ਹਸਪਤਾਲ ਵਿਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟ੍ਰੇਨਿੰਗ ਦਾ ਵਿਸ਼ੇਸ਼ ਮੌਕਾ ਮਿਲਦਾ ਹੈ। ਹਸਪਤਾਲ ਵਿਚ ਆਧੁਨਿਕ ਤਕਨਾਲੋਜੀ ਆਧਾਰਿਤ ਰੋਬੋਟਿਕ ਨੀ ਰਿਪਲੇਸਮੈਂਟ ਸਮੇਤ ਕਈ ਸੁਪਰ ਸਪੈਸ਼ਲਟੀ ਮੈਡੀਕਲ ਸੇਵਾਵਾਂ ਉਪਲੱਬਧ ਹਨ, ਜਿਸ ਨਾਲ ਵਿਦਿਆਰਥੀਆਂ ਨੂੰ ਅਸਲ ਕਲੀਨਿਕਲ ਤਜਰਬਾ ਹਾਸਲ ਕਰਨ ਦਾ ਮੌਕਾ ਮਿਲਦਾ ਹੈ। ਕਾਲਜ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਾਲਜ ਦਾ ਦੌਰਾ ਕਰਕੇ ਮੁਫ਼ਤ ਕਾਊਂਸਲਿੰਗ ਦਾ ਲਾਭ ਲੈਣ ਅਤੇ ਨਰਸਿੰਗ ਦੇ ਖੇਤਰ ਵਿਚ ਆਪਣੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ।

ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਨੈਸ਼ਨਲ ਹਾਈਵੇ ਅਥਾਰਿਟੀ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਅਗਲੀ ਖ਼ਬਰ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਸਿੱਖ ਜਜ਼ਬਾਤਾਂ ਦਾ ਕਤਲ - ਜਥੇਦਾਰ ਬਾਬਾ ਟੇਕ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।