30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਪੁਲਿਸ ਨੇ 7.30 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਦਬੋਚਿਆ

ਅਜੀਤ ਡੈਸਕ 09-07-2026
ਗੋਨਿਆਣਾ, 8 ਜੁਲਾਈ (ਲਛਮਣ ਦਾਸ ਗਰਗ)- ਸੂਬੇ ਵਿਚ ‘ਯੁੱਧ ਨਸ਼ਿਆਂ ਵਿਰੁੱਧ’ ਚਲਾਈ ਗਈ ਮੁਹਿੰਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਸਥਾਨਕ ਪੁਲਿਸ ਨੇ ਗੋਨਿਆਣਾ ਮੰਡੀ ਦੇ ਇਲਾਕੇ ਵਿਚੋਂ ਚਿੱਟੇ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7.30 ਗ੍ਰਾਮ ਚਿੱਟਾ ਬਰਾਮਦ ਕੀਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੌਰਾਨ ਏ ਗਸ਼ਤ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਦੇ ਇਲਾਕੇ ਵਿਚ ਇਕ ਵਿਅਕਤੀ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਲਈ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਆਪਣਾ ਜਾਲ ਵਿਛਾ ਕੇ ਜਦੋਂ ਉਕਤ ਇਲਾਕੇ ਵਿਚ ਜਦੋਂ ਸ਼ੱਕ ਦੇ ਆਧਾਰਿਤ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 7.30 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਉਕਤ ਨਸ਼ਾ ਤਸਕਰ ਦੀ ਪਹਿਚਾਣ ਸੁਖਵਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਕੋਟਈਸੇ ਖਾਂ (ਮੋਗਾ) ਵਜੋਂ ਕੀਤੀ ਹੈ। ਪੁਲਿਸ ਨੇ ਉਕਤ ਮਾਮਲੇ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜ਼ਖ਼ਮੀ ਅਗਲੀ ਖ਼ਬਰ ਆਕਸਫੋਰਡ ਸਕੂਲ ਵਿਚ ਅਧਿਆਪਕਾਂ ਲਈ ਪ੍ਰੇਰਨਾਦਾਇਕ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।