02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗਣਿਤ ਪ੍ਰਦਰਸ਼ਨੀ ਲਗਾਈ

ਅਜੀਤ ਡੈਸਕ 12-07-2026

ਕੋਟਫੱਤਾ, 11 ਜੁਲਾਈ (ਰਣਜੀਤ ਸਿੰਘ ਬੁੱਟਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਸਫਲਤਾ ਪੂਰਵਕ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਪ੍ਰਿੰਸੀਪਲ ਡਾ.ਮਨੋਰਮਾ ਸਮਾਗ ਦੀ ਯੋਗ ਅਗਵਾਈ ਵਿਚ ਗਣਿਤ ਵਿਸ਼ੇ ਨਾਲ ਸੰਬੰਧਿਤ ਪ੍ਰਦਰਸ਼ਨੀ ਲਗਾਈ ਗਈ। ਗਣਿਤ ਦੇ ਅਧਿਆਪਕਾਂ ਮਨਬੀਰ ਕੌਰ ਅਤੇ ਹਰਪ੍ਰੀਤ ਕੌਰ ਦੁਆਰਾ ਵਿਦਿਆਰਥੀਆਂ ਦੇ ਤਿਆਰ ਕੀਤੇ ਹੋਏ ਵਿਸ਼ੇ ਨਾਲ ਸੰਬੰਧਿਤ ਮਾਡਲ ਪ੍ਰਦਰਸ਼ਨੀ ਵਿਚ ਰੱਖੇ ਗਏ ਅਤੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਇਸ ਪ੍ਰਦਰਸ਼ਨੀ ਵਿਚ ਬੁਲਾ ਕੇ ਗਣਿਤ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ। ਸਮੁੱਚੇ ਪ੍ਰਬੰਧ ਸਰਦਾਰ ਕਰਤਾਰ ਸਿੰਘ ਹਾਊਸ ਦੁਆਰਾ ਕੀਤੇ ਗਏ।

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦਾ ਇਕਲੌਤਾ ਕੌਂਸਲਰ ਸੀਰਾ ਪੰਨੂੰ ਬਣਿਆ ਨਗਰ ਪੰਚਾਇਤ ਦਾ ਪ੍ਰਧਾਨ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਭਗਤਾ ਭਾਈਕਾ ਵਿਖੇ ਐੱਸ ਆਈ ਆਰ ਸੰਬੰਧੀ ਬੈਠਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।