02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮੰਗਾਂ ਦੀ ਪੂਰਤੀ ਲਈ ਸਫ਼ਾਈ ਸੇਵਕਾਂ ਵਲੋਂ ਨਗਰ ਪੰਚਾਇਤ ਦਫ਼ਤਰ ਭਾਈਰੂਪਾ ਵਿਖੇ ਧਰਨਾ

ਅਜੀਤ ਡੈਸਕ 14-07-2026

ਭਾਈਰੂਪਾ, 13 ਜੁਲਾਈ (ਵਰਿੰਦਰ ਲੱਕੀ)- ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ ਨਗਰ ਪੰਚਾਇਤ ਮਹਿਰਾਜ ਵਿਖੇ ਸਫ਼ਾਈ ਸੇਵਕਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਇਸ ਮੌਕੇ ਯੂਨੀਅਨ ਦੇ ਆਗੂ ਮੁਕੇਸ਼ ਕੁਮਾਰ, ਕਾਲੂ, ਸ਼ਿੰਦਾ ਆਦਿ ਨੇ ਦੱਸਿਆ ਕਿ ਸਫ਼ਾਈ ਸੇਵਕਾਂ, ਸੀਵਰਮੈਨਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਪੰਜਾਬ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ ‘ਤੇ 8 ਜੁਲਾਈ 2026 ਤੋਂ ਪੰਜਾਬ ਭਰ ਵਿਚ ਅਣਮਿਥੇ ਸਮੇਂ ਲਈ ਕੰਮ ਛੱਡ ਹੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੀ ਮੁੱਖ ਮੰਗ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਪੱਕਾ ਕਰਨਾ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਅਤੇ ਹੋਰ ਲੰਬਿਤ ਮੰਗਾਂ ਦਾ ਜਲਦ ਨਿਪਟਾਰਾ ਕਰਨਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਹੜਤਾਲ ਜਾਰੀ ਰਹੇਗੀ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਛੇਵੇਂ ਦਿਨ ਵੀ ਜਾਰੀ, ਨਗਰ ਕੌਂਸਲ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪਿੰਡ ਜੈ ਸਿੰਘ ਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ‘ਸਤਲੁਜ’ ਫ਼ਿਲਮ ’ਤੇ ਪਾਬੰਦੀ ਵਿਰੁੱਧ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।