02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਪੰਦਰਾਂ ਕਿੱਲੋ ਤੋਂ ਵੱਧ ਚੂਰਾ ਪੋਸਤ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 14-07-2026

ਬਠਿੰਡਾ, 13 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਨਸ਼ਿਆਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਪੰਦਰਾਂ ਕਿਲੋ ਤੋਂ ਵੱਧ ਚੂਰਾ ਪੋਸਤ (ਭੁੱਕੀ) ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਖਿਲਾਫ ਥਾਣਾ ਕੈਨਾਲ ਕਲੋਨੀ ਅਤੇ ਥਾਣਾ ਥਰਮਲ ਵਿਚ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ। ਪਹਿਲੇ ਮਾਮਲੇ ਸਬੰਧੀ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਸਥਾਨਕ ਇਲਾਕੇ ‘ਚ ਸ਼ੱਕੀ ਵਿਅਕਤੀਆਂ ਸਬੰਧੀ ਗਸ਼ਤ ਕਰ ਰਹੀ ਸੀ ਤਾਂ ਬੀਰਬਲ ਬਸਤੀ ਨਜ਼ਦੀਕ ਸ਼ੱਕ ਦੇ ਆਧਾਰ ’ਤੇ ਰੋਕ ਕੇ ਜਦੋਂ ਇਕ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਕਿਲੋ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਨਵੀਨ ਕੁਮਾਰ ਵਾਸੀ ਪਰਜਾਪਤ ਕਲੋਨੀ ਬਠਿੰਡਾ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਕੈਨਾਲ ਕਲੋਨੀ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ। ਦੂਸਰੇ ਮਾਮਲੇ ਬਾਰੇ ਹੌਲਦਾਰ ਰਣਧੀਰ ਸਿੰਘ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਸਥਾਨਕ ਟਰਾਂਸਪੋਰਟ ਨਗਰ ਵਿਚ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ ਇਕ ਵਿਅਕਤੀ ਨੂੰ ਰੋੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 5 ਕਿਲੋ 50 ਗ੍ਰਾਮ ਚੂਰਾ ਪੋਸਤ (ਭੁੱਕੀ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਹਿਚਾਣ ਸੁਭਾਸ਼ ਵਾਸੀ ਜੈਤੋ ਵਜੋਂ ਹੋਈ ਹੈ, ਜਿਸ ਦੇ ਖਿਲਾਫ ਥਾਣਾ ਥਰਮਲ ਵਿਚ ਨਸ਼ਾ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਹੈ।

ਪਿਛਲੀ ਖ਼ਬਰ ਟ੍ਰਾਂਸਪੋਰਟਰ ਦੇ ਘਰੋਂ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੀ ਔਰਤ ਗ੍ਰਿਫ਼ਤਾਰ ਅਗਲੀ ਖ਼ਬਰ ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਦੀ ਹੋਈ ਮੀਟਿੰਗ, 17 ਜੁਲਾਈ ਦੇ ਧਰਨੇ ਵਿਚ ਸ਼ਮੂਲੀਅਤ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।