02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਵਿਰਕ ਖ਼ੁਰਦ ਵਿਖੇ 85 ਪ੍ਰਤੀਸ਼ਤ ਫਾਰਮ ਭਰਨ ਦਾ ਕੰਮ ਮੁਕੰਮਲ

ਅਜੀਤ ਡੈਸਕ 14-07-2026

ਬੱਲੂਆਣਾ, 13 ਜੁਲਾਈ (ਗੁਰਨੈਬ ਸਾਜਨ)- ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਠਿੰਡਾ ਦਿਹਾਤੀ ਦੇ ਪਿੰਡ ਵਿਰਕ ਖ਼ੁਰਦ ਵਿਖੇ ਆਂਗਣਵਾੜੀ ਵਰਕਰਾਂ ਅਤੇ ਸਖੀ ਸਰਕਾਰ ਸਖ਼ੀਆਂ ਵਲੋਂ ਫਾਰਮ ਭਰਨ ਦਾ 85 ਪ੍ਰਤੀਸ਼ਤ ਕੰਮ ਮੁਕੰਮਲ ਕਰ ਲਿਆ ਹੈ, ਜਦੋਂ ਕਿ 15 ਪ੍ਰਤੀ ਰਹਿੰਦੇ ਫਾਰਮ ਵੀ ਭਰੇ ਜਾ ਰਹੇ ਹਨ, ਅਨੇਕਾਂ ਮਾਵਾਂ ਧੀਆਂ ਦੇ ਖਾਤਿਆਂ ‘ਚ ‘ਟੂੰ-ਟੂੰ’ ਹੋ ਚੁੱਕੀ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਦੱਸਿਆ ਕਿ ਮਾਨ ਸਰਕਾਰ ਵਲੋਂ ਕੀਤੀਆਂ ਸਾਰੀਆਂ ਗਰੰਟੀਆਂ ਤੇ ਵਾਅਦੇ ਜਿਨ੍ਹਾਂ ਵਿਚੋਂ ਇਕ ਅਹਿਮ ਗਰੰਟੀ ਮਹਿਲਾਵਾਂ ਲਈ ਮਾਵਾਂ ਧੀਆਂ ਸਤਿਕਾਰ ਯੋਜਨਾ ਉਹ ਵੀ ਪੂਰੀ ਕੀਤੀ ਗਈ ਹੈ। ਮਾਨ ਸਰਕਾਰ ਵਲੋਂ ਕੀਤੀਆਂ ਹੋਈਆਂ ਗਰੰਟੀਆਂ ਤੇ ਵਾਅਦੇ ਪੂਰੇ ਹੋ ਚੁੱਕੇ ਨੇ, ਵਿਰੋਧੀ ਪਾਰਟੀਆਂ ਕੋਲ ਹੁਣ ਕੋਈ ਮੁੱਦਾ ਨਹੀਂ ਰਿਹਾ ਮਾਨ ਸਰਕਾਰ ਖ਼ਿਲਾਫ਼ ਬੋਲਣ ਦਾ, ਕਿਉਂਕਿ ਪਹਿਲਾਂ ਵਿਰੋਧੀ ਪਾਰਟੀਆਂ ਮਾਵਾਂ ਭੈਣਾਂ ਨੂੰ ਇਹੀ ਕਹਿੰਦੀਆਂ ਸਨ ਕਿ ਮਹਿਲਾਵਾਂ ਨਾਲ ਮਾਨ ਸਰਕਾਰ ਬਣਨ ਵੇਲੇ ਜੋ 1000-1500 ਰੁਪਏ ਦੀ ਗਰੰਟੀ ਕੀਤੀ ਗਈ ਸੀ, ਮਹਿਲਾਵਾਂ ਨਾਲ ਝੂਠਾ ਵਾਅਦਾ ਕੀਤਾ ਹੈ, ਪਰ ਮਾਨ ਸਰਕਾਰ ਨੇ ਇਹ ਵਾਅਦਾ ਪੂਰਾ ਕਰਕੇ ਵਿਰੋਧੀਆਂ ਦੀ ਬੋਲਤੀ ਬੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਜੋ ਫਾਰਮ ਭਰਨ ਦੀ ਪ੍ਰਕਿਰਿਆ ਸੀ ਉਹ ਆਂਗਣਵਾੜੀ ਵਰਕਰਾਂ ਅਤੇ ਸਖੀ ਸਰਕਾਰ ਸਖ਼ੀਆਂ ਵਲੋਂ ਦਿਨ-ਰਾਤ ਇਕ ਕਰਕੇ ਮੁਕੰਮਲ ਕੀਤੀ ਜਾ ਰਹੀ ਹੈ। ਪੰਜਾਬ ਦੀਆਂ ਮਾਵਾਂ ਧੀਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਕੰਮਾਂ ਤੋਂ ਕਾਫ਼ੀ ਬਾਗੋ ਬਾਗ ਦਿਖਾਈ ਦਿੰਦੀਆਂ ਹਨ। ਇਸ ਮੌਕੇ ਆਂਗਣਵਾੜੀ ਵਰਕਰ ਗੁਰਵਿੰਦਰ ਕੌਰ, ਮਨਜੀਤ ਕੌਰ, ਸਖੀ ਸਰਕਾਰ ਸਖ਼ੀਆਂ ‘ਚੋਂ ਸੁਖਪ੍ਰੀਤ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਜੋਤੀ ਕੌਰ, ਵੀਰਪਾਲ ਕੌਰ, ਸੁਖਵਿੰਦਰ ਕੌਰ, ਸ਼ਰਨਜੀਤ ਕੌਰ, ਰਾਣੀ ਕੌਰ, ਵੀਰਪਾਲ ਕੌਰ ਹਰਜੀਤਪਾਲ ਕੌਰ ਨੇ ਵੀ ਪੂਰਨ ਤੌਰ ‘ਤੇ ਸਹਿਯੋਗ ਦਿੱਤਾ।

ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸ਼ਹਿਰਾਂ ’ਚ ਲੱਗੇ ਕੂੜੇ ਦੇ ਢੇਰ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਸੀਵਰੇਜ ਓਵਰਫ਼ਲੋ ਕਾਰਨ ਇਤਿਹਾਸਿਕ ਨਗਰ ਤਲਵੰਡੀ ਸਾਬੋ ਦੇ ਕਈ ਹਿੱਸਿਆਂ ਦੇ ਲੋਕ ਸੜਾਂਦ ’ਚ ਰਹਿਣ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।