03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਮਿੰਟੂ ਭਗਤਾ ਨੂੰ ਭਾਜਪਾ ਐੱਸ. ਸੀ. ਮੋਰਚਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 15-07-2026

ਭਗਤਾ ਭਾਈਕਾ, 14 ਜਨਵਰੀ (ਸੁਖਪਾਲ ਸਿੰਘ ਸੋਨੀ)-ਭਾਰਤੀ ਜਨਤਾ ਪਾਰਟੀ ਵਲੋਂ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਐਸ ਸੀ ਮੋਰਚਾ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਸਵਰਨ ਸਿੰਘ ਬੁਰਜ ਲੱਧਾ ਨੇ ਹਲਕਾ ਰਾਮਪੁਰਾ ਫੂਲ ਨਾਲ ਸਬੰਧਿਤ ਬੀਰਬਲ ਸਿੰਘ ਮਿੰਟੂ ਨੂੰ ਐੱਸ ਸੀ ਮੋਰਚਾ ਬਠਿੰਡਾ ਦਿਹਾਤੀ ਭਾਜਪਾ ਦਾ ਮੀਤ ਪ੍ਰਧਾਨ ਨਿਯੁੱਕਤ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੁਰਜ ਨੇ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦਾ ਦਾਅਵਾ ਕੀਤਾ। ਮਲੂਕਾ ਅਤੇ ਬੁਰਜ ਨੇ ਦਾਅਵਾ ਕੀਤਾ ਕਿ ਭਾਜਪਾ ਦੇਸ਼ ਦੇ ਹਰ ਵਰਗ ਦੀ ਭਲਾਈ ਲਈ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀ ਪੰਜ ਲੱਖ ਦਾ ਸਿਹਤ ਬੀਮਾ ਯੋਜਨਾ ਤਹਿਤ ਕਰੋੜਾਂ ਲੋਕਾਂ ਦਾ ਮੁਫ਼ਤ ਹੋ ਚੁੱਕਾ ਹੈ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਘਰਾਂ ਦੀ ਮੁਰੰਮਤ ਅਤੇ ਨਵੇਂ ਮਕਾਨ ਬਣਾਉਣ ਲਈ ਰਾਸ਼ੀ ਮਿਲ ਰਹੀ ਹੈ। ਇਸੇ ਤਰ੍ਹਾਂ ਹੋਰ ਅਨੇਕਾਂ ਸਕੀਮਾਂ ਲੋਕਾਂ ਦੇ ਹਿੱਤਾਂ ਲਈ ਚੱਲ ਰਹੀਆਂ ਹਨ, ਜਿਸ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਇਸ ਨਿਯਕੁਤੀ ਨੂੰ ਲੈ ਕੇ ਭਾਜਪਾ ਸਰਕਲ ਭਗਤਾ ਭਾਈ ਦੇ ਪ੍ਰਧਾਨ ਬਵਲੇਸ਼ ਕੁਮਾਰ ਬੌਬੀ ਸਿੰਗਲਾ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦੇ ਬੀਰਬਲ ਸਿੰਘ ਮਿੰਟੂ ਨੂੰ ਵਧਾਈ ਦਿੱਤੀ।

ਪਿਛਲੀ ਖ਼ਬਰ ਗੁਰਦੁਆਰਾ ਬਾਬਾ ਬਖਤਾ ਜੀ ਦੇ ਤਪ ਅਸਥਾਨ ’ਤੇ ਨਤਮਸਤਕ ਹੋਏ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਪ੍ਰਬੰਧਕਾਂ ਵਲੋਂ ਸਨਮ... ਅਗਲੀ ਖ਼ਬਰ ਚੇਅਰਮੈਨ ਮਾਨ ਨੇ ਪਿੰਡ ਸੇਲਬਰਾਹ ਦੇ ਮੰਦਰ ਦੀ ਕਾਰ ਸੇਵਾ ਲਈ ਟਰਾਲਾ ਬਰੇਤੀ ਦਾ ਦਾਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।