02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਮੋਟਰਸਾਈਕਲ ਸਵਾਰ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਫਰਾਰ, ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 16-07-2026

ਬਠਿੰਡਾ, 15 ਜੁਲਾਈ (ਪ੍ਰੀਤਪਾਲ ਸਿੰਘ ਰੋਮਾਣਾ)- ਥਾਣਾ ਸਿਵਲ ਲਾਈਨ ਏਰੀਏ ਅਧੀਨ ਮਾਡਲ ਟਾਊਨ ’ਚ ਮੋਟਰ-ਸਾਈਕਲ ਸਵਾਰ ਵਲੋਂ ਇਕ ਔਰਤ ਦੇ ਕੰਨਾਂ ਵਿਚ ਪਾਈ ਸੋਨੇ ਦੀ ਵਾਲੀ ਝਪਟ ਕੇ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਪੀੜਤ ਔਰਤ ਸ਼ਾਮ ਸਮੇਂ ਆਪਣੇ ਘਰ ਦੇ ਕੋਲ ਬਾਹਰ ਬੈਠੀ ਹੋਈ ਸੀ। ਇਸ ਮਾਮਲੇ ਦੀ ਸ਼ਿਕਾਇਤ ਥਾਣਾ ਸਿਵਲ ਲਾਇਨ ਪੁਲਿਸ ਨੂੰ ਦਰਜ ਕਰਵਾਈ ਗਈ। ਪੁਲਿਸ ਨੇ ਬਿਆਨ ਦਰਜ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਮਾਡਲ ਟਾਊਨ ਦੀ ਰਹਿਣ ਵਾਲੀ ਸੁਨੀਤਾ ਰਾਣੀ ਨੇ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ ਉਹ ਮਿਤੀ 14 ਜੁਲਾਈ ਨੂੰ ਆਪਣੇ ਘਰ ਦੇ ਕੋਲ ਬਾਹਰ ਬੈਠੀ ਹੋਈ ਸੀ। ਇਸ ਦੌਰਾਨ ਇਕ ਅਣਪਛਾਤਾ ਵਿਅਕਤੀ ਮੋਟਰ-ਸਾਈਕਲ ‘ਤੇ ਆਇਆ ਤਾਂ ਇਕ ਦਮ ਉਸ ਦੇ ਸੱਜੇ ਕੰਨ ਦੀ ਸੋਨੇ ਦੀ ਵਾਲੀ ਪੁੱਟ ਕੇ ਫਰਾਰ ਹੋ ਗਿਆ। ਜਦੋਂ ਉਸ ਨੇ ਰੋਲਾ ਪਾਇਆ ਤਾਂ ਉਹ ਬਹੁਤ ਦੂਰ ਜਾ ਚੁੱਕਿਆ ਸੀ। ਇਸ ਮਾਮਲੇ ਦੀ ਸ਼ਿਕਾਇਤ ਉਨ੍ਹਾਂ ਨੇ ਥਾਣਾ ਸਿਵਲ ਲਾਇਨ ਪੁਲਿਸ ਕੋਲ ਦਰਜ ਕਰਵਾਈ ਗਈ ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪੀੜਤ ਔਰਤ ਦੇ ਬਿਆਨਾਂ ਦੇ ਅਧਾਰ ‘ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਦੱਸਣਾ ਬਣਦਾ ਹੈ ਕਿ ਸ਼ਹਿਰ ਵਿਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਰੋਜ਼ਾਨਾ ਲੁੱਟਾਂ-ਖੋਹਾਂ ਦੀ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਕਿ ਚੋਰ ਲਗਾਤਾਰ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਪਰ ਪੁਲਿਸ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿਚ ਨਾਕਾਮਯਾਬ ਸਾਬਤ ਹੋ ਰਹੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ, ਕਿ ਪਿਛਲੇ ਕੁਝ ਦਿਨਾਂ ਤੋਂ ਰੋਜ਼ਾਨਾ ਦੀ ਤਰ੍ਹਾਂ ਸ਼ਹਿਰ ਵਿਚ ਚੋਰਾਂ ਨੇ ਆਤੰਕ ਮਚਾ ਰੱਖਿਆ ਹੈ। ਪਰ ਪੁਲਿਸ ਵਲੋਂ ਇਨ੍ਹਾਂ ਚੋਰਾਂ ਨੂੰ ਕਾਬੂ ਕਰਨਾ ਪਹੇਲੀ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣ ਹੈ, ਕਿ ਐਸ.ਐਸ.ਪੀ. ਬਠਿੰਡਾ ਵਲੋਂ ਪੁਲਿਸ ਨੂੰ ਪਤਾ ਨਹੀਂ ਕਿਹੜੇ ਚੰਗੇ ਕੰਮਾਂ ਲਈ ਸਨਮਾਨ ਕੀਤਾ ਜਾ ਰਿਹਾ ਹੈ। ਜਦ ਕਿ ਰੋਜ਼ਾਨਾ ਦੀ ਤਰ੍ਹਾਂ ਲਗਾਤਾਰ ਚੋਰੀ ਅਤੇ ਲੁੱਟਾਂ ਖੋਹਾਂ ਦੇ ਅਨੇਕਾਂ ਮਾਮਲੇ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੇ ਹਨ। ਸ਼ਹਿਰ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੋਰਾਂ ਅਤੇ ਲੁਟੇਰਿਆਂ ਨੂੰ ਕਾਬੂ ਕਰਕੇ ਸ਼ਹਿਰ ਵਿਚ ਸ਼ਾਂਤ ਮਾਹੌਲ ਬਣਾਇਆ ਜਾਵੇ।

ਪਿਛਲੀ ਖ਼ਬਰ 17 ਤੋਂ 19 ਜੁਲਾਈ ਤੱਕ ਐਸ. ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਗਰਾਊਂਡ ਵਿਚ ਲੱਗੇਗਾ ਯੋਗਾ ਕੈਂਪ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਅਕਾਲੀ ਆਗੂ ਮਨਜੀਤ ਸਿੰਘ ਧੁੰਨਾ ਨੂੰ ਪਾਰਟੀ ’ਚੋਂ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।