04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਕਿਸਾਨਾਂ ਵਲੋਂ ਖੇਤੀ ਮੋਟਰਾਂ ਲਈ ਬਿਜਲੀ ਸਪਲਾਈ ਪੂਰੀ ਨਾ ਦੇਣ ਦਾ ਦੋਸ਼

ਅਜੀਤ ਡੈਸਕ 18-07-2026
ਮਾਨਸਾ, 17 ਜੁਲਾਈ (ਸਟਾਫ਼ ਰਿਪੋਰਟਰ)- ਕਿਸਾਨਾਂ ਵਲੋਂ ਖੇਤੀ ਮੋਟਰਾਂ ਲਈ ਪੂਰੀ ਬਿਜਲੀ ਸਪਲਾਈ ਨਾ ਦੇਣ ਦਾ ਦੋਸ਼ ਲਗਾਇਆ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਕਿਹਾ ਕਿ ਬਿਜਲੀ ਦੀ ਮਾੜੀ ਸਪਲਾਈ ਅਤੇ ਉੱਪਰੋਂ ਮੌਸਮ ਖ਼ੁਸ਼ਕ ਰਹਿਣ ਕਰ ਕੇ ਝੋਨੇ ਦੀ ਫ਼ਸਲ ਸੁੱਕਣ ਲੱਗੀ ਹੈ ਅਤੇ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਸਿੰਚਾਈ ਕਰਨ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਭੈਣੀਬਾਘਾ ਨੂੰ ਕੋਟਲੀ ਕਲਾਂ ਦੇ ਗਰਿੱਡ ਤੋਂ ਬਿਜਲੀ ਸਪਲਾਈ ਮਿਲਦੀ ਹੈ, ਜੋ ਮਹਿਜ਼ 4 ਘੰਟੇ ਦਿੱਤੀ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਤੇ ਸਾਬਕਾ ਸਰਪੰਚ ਬਲਜੀਤ ਸਿੰਘ ਅਤਲਾ ਖ਼ੁਰਦ ਨੇ ਵੀ ਖੇਤੀ ਮੋਟਰਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਦੱਸਿਆ ਕਿ ਜੋ ਸਪਲਾਈ ਮਿਲਦੀ ਹੈ, ‘ਚ ਕੁਝ ਵਕਫ਼ੇ ਬਾਅਦ ਕੱਟ ਲਗਾ ਦਿੱਤਾ ਜਾਂਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਪਾਵਰਕਾਮ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ 8 ਘੰਟੇ ਨਿਰੰਤਰ ਬਿਜਲੀ ਸਪਲਾਈ ਦਿੱਤੀ ਜਾਵੇ। ਕਿਸਾਨ ਆਗੂ ਭੈਣੀਬਾਘਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਪਲਾਈ ‘ਚ ਸੁਧਾਰ ਨਾ ਹੋਇਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।
ਪਿਛਲੀ ਖ਼ਬਰ ਭੁੱਚੋ ਮੰਡੀ ਦੀ ਅਕਸਨੀਰ ਕੌਰ ਨੇ ਰਾਜ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਸੋਨ ਤਗ਼ਮਾ ਜਿੱਤਿਆ ਅਗਲੀ ਖ਼ਬਰ ਨੀਟ ਯੂ. ਜੀ. ’ਚ ‘ਐਲਨ ਬਠਿੰਡਾ’ ਦੀ ਸਟੂਡੈਂਟ ਭਾਵਿਕਾ ਗੁਪਤਾ ਨੇ ਆਲ ਇੰਡੀਆ 56ਵਾਂ ਰੈਂਕ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।