04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

3.70 ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਅਜੀਤ ਡੈਸਕ 18-07-2026
ਬਠਿੰਡਾ, 17 ਜੁਲਾਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਇਸ ਮਾਮਲੇ ਵਿਚ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਮੇਲ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਥਰਮਲ ਪੁਲਿਸ ਪਾਰਟੀ ਵਲੋਂ ਟਰਾਂਸਪੋਰਟ ਨਗਰ ਬਠਿੰਡਾ ਪਾਸੋਂ 1 ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 3.70 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਮੱਲ੍ਹਣ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ, ਜਿਸ ’ਤੇ ਥਾਣਾ ਥਰਮਲ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਵਲੋਂ ਡੀ.ਸੀ. ਦਫ਼ਤਰ ਨਜ਼ਦੀਕ ਰੋਸ ਰੈਲੀ ਅਗਲੀ ਖ਼ਬਰ ਗੁਰੂ ਕਾਸ਼ੀ ਯੂਨੀਵਰਸਿਟੀ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦਾ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।