02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-07-2026

ਬਰੇਟਾ, 19 ਜੁਲਾਈ (ਪਾਲ ਸਿੰਘ ਮੰਡੇਰ)- ਸਥਾਨਕ ਸ਼ਹਿਰ ’ਚ ਲੱਗੇ ਕੂੜੇ ਦੇ ਢੇਰਾਂ ਨੂੰ ਲੈ ਕੇ ਕਾਂਗਰਸ ਪਾਰਟੀ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਰੋਸ ਪ੍ਰਗਟਾਉਂਦਿਆਂ ਆਮ ਆਦਮੀ ਪਾਰਟੀ ਸਰਕਾਰ ਨੂੰ ਸਵਾਲ ਕੀਤਾ ਕਿ ‘ਝਾੜੂ ਕਿੱਥੇ ਹੈ?’ ਉਨ੍ਹਾਂ ਕਿਹਾ ਕਿ ਜਿਸ ਪਾਰਟੀ ਨੇ ਸਫਾਈ ਅਤੇ ਸੁਚੱਜੇ ਪ੍ਰਬੰਧਾਂ ਦੇ ਵਾਅਦਿਆਂ ਨਾਲ ਲੋਕਾਂ ਤੋਂ ਵੋਟਾਂ ਲਈਆਂ ਸਨ, ਉਹ ਸ਼ਹਿਰਾਂ ਦੀ ਸਫ਼ਾਈ ਦੇ ਮਾਮਲੇ ’ਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲਗਭਗ ਸਾਰੇ ਸ਼ਹਿਰਾਂ ’ਚ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ। ਗਲੀਆਂ, ਮੁਹੱਲਿਆਂ ਅਤੇ ਮੁੱਖ ਸੜਕਾਂ ਦੇ ਕਿਨਾਰਿਆਂ ’ਤੇ ਇਕੱਠਾ ਹੋਇਆ ਕੂੜਾ ਲੋਕਾਂ ਲਈ ਗੰਭੀਰ ਸਮੱਸਿਆ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਦਬੂ, ਗੰਦਗੀ ਅਤੇ ਮੱਛਰਾਂ ਦੀ ਭਰਮਾਰ ਕਾਰਨ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਅਤੇ ਸਬੰਧਿਤ ਵਿਭਾਗ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਬਰਸਾਤ ਦਾ ਮੌਸਮ ਸ਼ੁਰੂ ਹੋਣ ਵਾਲਾ ਹੈ ਅਤੇ ਜੇਕਰ ਸਮੇਂ ਸਿਰ ਸਫ਼ਾਈ ਨਾ ਕਰਵਾਈ ਗਈ ਤਾਂ ਹਾਲਾਤ ਹੋਰ ਵੀ ਗੰਭੀਰ ਹੋ ਜਾਣਗੇ। ਸ੍ਰੀ ਸਿੰਗਲਾ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਣ ਲਈ ਤਿਆਰ ਨਹੀਂ ਹੈ। ਇਸ ਮੌਕੇ ਸਾਬਕਾ ਨਗਰ ਕੌਂਸਲ ਮੀਤ ਪ੍ਰਧਾਨ ਅਵਤਾਰ ਸਿੰਘ ਚੌਹਾਨ, ਮੱਖਣ ਲਾਲ ਸ਼ਰਮਾ, ਰਮੇਸ਼ ਕੁਮਾਰ ਟੈਣੀ, ਰਾਈਸ ਮਿਲ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਕਾਸ਼ ਚੰਦ, ਸਾਬਕਾ ਕੌਂਸਲਰ ਸੁਮਿਤ ਗਰਗ, ਅਣੂ ਸ਼ਰਮਾ, ਨਵਨੀਤ ਬਾਂਸਲ, ਸੁਰੇਸ਼ ਕੁਮਾਰ ਸਿਰਸੀਵਾਲਾ, ਮੋਲਕ ਚੰਦ ਸ਼ਮਰੀਆ, ਸੰਜੇ ਮਿੱਤਲ, ਲਾਲ ਬਿਸ਼ਨ ਲਾਲ, ਜਗਦੀਸ਼ ਕੁਮਾਰ, ਗੁਰਦੀਪ ਸਿੰਘ, ਮੱਖਣ ਲਾਲ, ਰਮੇਸ਼ ਕੁਮਾਰ ਸਿੰਗਲਾ, ਸਵਰਨ ਸਿੰਘ ਖੜਾਲ, ਅਸ਼ੋਕ ਕੁਮਾਰ, ਪ੍ਰਸ਼ੋਤਮ ਸ਼ਰਮਾ ਆਦਿ ਹਾਜ਼ਰ ਸਨ।

ਪਿਛਲੀ ਖ਼ਬਰ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਸਮਰਪਿਤ ਮੱਲਾਂਵਾਲਾ ’ਚ ਕੱਢਿਆ ਮਸ਼ਾਲ ਮਾਰਚ ਅਗਲੀ ਖ਼ਬਰ ਰਵਾਇਤੀ ਪਾਰਟੀਆਂ ਨੇ ਬਦਲਾਖੋਰੀ ਦੀ ਸਿਆਸਤ ਕੀਤੀ, ਲੋਕਾਂ ਨੇ ਬਦਲਾਅ ਲਈ ‘ਆਪ’ ਨੂੰ ਚੁਣਿਆ : ਬਲਕਾਰ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।