03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਮਾਨਸਾ ਜ਼ਿਲ੍ਹੇ ’ਚ 93.67 ਪ੍ਰਤੀਸ਼ਤ ਗਣਨਾ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਅਜੀਤ ਡੈਸਕ 20-07-2026

ਮਾਨਸਾ, 19 ਜੁਲਾਈ (ਰਾਵਿੰਦਰ ਸਿੰਘ ਰਵੀ)- ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰਿਵੀਜ਼ਨ (ਐਸ. ਆਈ. ਆਰ) ਤਹਿਤ ਹੁਣ ਤੱਕ ਜ਼ਿਲ੍ਹੇ ’ਚ 93.67 ਪ੍ਰਤੀਸ਼ਤ ਗਣਨਾ ਫਾਰਮ ਡਿਜੀਟਾਈਜ਼ ਹੋ ਚੁੱਕੇ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਨੇ ਸਾਂਝੀ ਕਰਦਿਆਂ ਕਿਹਾ ਕਿ ਇਸ ਕਾਰਜ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਬੂਥਾਂ ’ਤੇ ਲਗਾਏ ਵਿਸ਼ੇਸ਼ ਕੈਂਪਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਗਣਨਾ ਫਾਰਮਾਂ ਨੂੰ ਡਿਜੀਟਾਈਜ਼ ਕਰਨ ਦੀ ਪ੍ਰਤੀਸ਼ਤਤਾ ’ਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕੈਂਪਾਂ ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਰੂਪ ’ਚ ਚਲਾਉਣ ਲਈ ਸਬੰਧਿਤ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ, ਏ.ਈ.ਆਰ.ਓ-1 ਤੇ 2, ਚੋਣ ਤਹਿਸੀਲਦਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਆਦਿ ਅਧਿਕਾਰੀ ਖ਼ੁਦ ਫ਼ੀਲਡ ’ਚ ਜਾ ਕੇ ਨਿਗਰਾਨੀ ਕਰਦੇ ਰਹੇ। ਉਨ੍ਹਾਂ ਸਟਾਫ਼ ਨੂੰ ਹਦਾਇਤ ਕੀਤੀ ਕਿ ਰਹਿੰਦੇ ਕੰਮ ਨੂੰ ਜਲਦ ਪੂਰਾ ਕੀਤਾ ਜਾਵੇ।

ਪਿਛਲੀ ਖ਼ਬਰ -ਮਾਮਲਾ ਸੋਲਰ ਮੋਟਰਾਂ ਦੀਆਂ ਤਾਰਾਂ ਅਤੇ ਸਟਾਰਟਰ ਚੋਰੀ ਦਾ- ਪਿੰਡ ਫੱਲ੍ਹੜ ਦੇ ਇਕ ਵਿਅਕਤੀ ਸਮੇਤ ਕੁਝ ਅਣਪਛਾਤਿਆਂ ਖ਼ਿਲਾ... ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਕੰਮ ਛੋੜ ਹੜਤਾਲ ਦੌਰਾਨ ਸਮਰਥਨ ਦੇਣ ਪਹੁੰਚੇ ਕਾਂਗਰਸੀ ਆਗੂ ਕਾਂਗਰਸ ਪਾਰਟੀ ਹਰ ਸਮੇਂ ਸਫ਼ਾਈ ਸੇਵਕਾਂ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।