06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਦਿੱਲੀ ’ਚ ਵਿਦਿਆਰਥੀਆਂ ’ਤੇ ਜਬਰ ਢਾਹੁਣ ਦੀ ਜ਼ੋਰਦਾਰ ਨਿੰਦਾ, ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ

ਅਜੀਤ ਡੈਸਕ 22-07-2026

ਭੁੱਚੋ ਮੰਡੀ, 21 ਜੁਲਾਈ (ਬਿੱਕਰ ਸਿੰਘ ਸਿੱਧੂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਿੱਲੀ ’ਚ ਵਿਦਿਆਰਥੀਆਂ ਤੇ ਨੌਜਵਾਨਾਂ ’ਤੇ ਜ਼ਬਰ ਤਸ਼ੱਦਦ ਢਾਉਣ ਦੇ ਖਿਲਾਫ਼ ਭੁੱਚੋ ਮੰਡੀ ਦੇ ਬਜ਼ਾਰ ਵਿਚ ਰੋਸ ਮਾਰਚ ਕਰਕੇ ਬੱਸ ਸਟੈਂਡ ਦੇ ਕੋਲ ਮੋਦੀ ਸਰਕਾਰ ਦੀ ਅਰਥੀ ਸਾੜੀ ਗਈ। ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਬਲਾਕ ਮੀਤ ਪ੍ਰਧਾਨ ਲਖਵੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੀਟ ਪੇਪਰ ਲੀਕ ਹੋਣ ਦੇ ਮਸਲੇ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਵਿਦਿਆਰਥੀ ਜੰਤਰ ਮੰਤਰ ਤੇ ਭੁੱਖ ਹੜ੍ਹਤਾਲ ’ਤੇ ਬੈਠੇ ਹੋਏ ਸਨ। ਉਨ੍ਹਾਂ ਦੀ ਮੰਗ ਸੀ ਕਿ ਭਾਰਤ ਸਿੱਖਿਆ ਮੰਤਰੀ ਤਰੁੰਤ ਆਪਣੇ ਅਹੁੱਦੇ ਤੋਂ ਅਸਤੀਫ਼ਾ ਦੇਵੇ ਅਤੇ ਦੋਸ਼ੀਆਂ ਖਿਲਾਫ਼ ਸਰਕਾਰ ਕਰਵਾਈ ਕਰੇ ਪਰ ਇਹ ਸਭ ਕਰਨ ਤੋਂ ਉਲਟ ਜਦੋਂ ਵਿਦਿਆਰਥੀ ਪਾਰਲੀਮੈਂਟ ਤੱਕ ਰੋਸ ਮਾਰਚ ਕਰਨ ਲੱਗੇ ਤਾਂ ਮੋਦੀ ਸਰਕਾਰ ਦੀ ਸ਼ਹਿ ਤੇ ਪੁਲਿਸ ਵਲੋਂ ਲਾਠੀਚਾਰਜ ਕੀਤਾ ਗਿਆ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ ਅਤੇ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰਕੇ ਧਰਨੇ ਨੂੰ ਡਾਂਗ ਦੇ ਜ਼ੋਰ ਨਾਲ ਚੁਕਵਾਇਆ ਗਿਆ। ਦਿੱਲੀ ’ਚ ਵਿਦਿਆਰਥੀਆਂ ਤੇ ਨੌਜਵਾਨਾਂ ਦਾ ਪ੍ਰਗਟ ਹੋਇਆ ਜ਼ੋਰਦਾਰ ਰੋਹ ਨੌਜਵਾਨਾਂ ਅੰਦਰ ਜਮ੍ਹਾਂ ਹੋ ਚੁੱਕੇ ਰੋਸ ਤੇ ਬੇਚੈਨੀ ਦਾ ਸਿੱਧਾ ਇਜ਼ਹਾਰ ਹੈ। ਪ੍ਰੀਖਿਆ ਪ੍ਰਣਾਲੀ ਦੇ ਘੁਟਾਲਿਆਂ ਤੋਂ ਲੈ ਕੇ ਅੰਤਾਂ ਦੀ ਮਹਿੰਗੀ ਸਿੱਖਿਆ ਤੇ ਮਗਰੋਂ ਬੇਰੁਜ਼ਗਾਰੀ ਦੇ ਸੰਤਾਪ ਹੰਢਾਉਂਦੇ ਨੌਜਵਾਨਾਂ ਦੀ ਪੀੜ ਸੁਣਨ ਦੀ ਬਜਾਏ ਮੋਦੀ ਸਰਕਾਰ ਇਸ ਆਵਾਜ਼ ਨੂੰ ਜ਼ਬਰ ਨਾਲ ਕੁਚਲਣ ਦਾ ਭਰਮ ਪਾਲ ਰਹੀ ਹੈ। ਵਿਦਿਆਰਥੀਆਂ ਦੀ ਆਵਾਜ਼ ਨੂੰ ਅਣਸੁਣਿਆ ਕੀਤਾ ਗਿਆ ਹੈ। ਦਿੱਲੀ ਤੇ ਆਲੇ ਦੁਆਲੇ ਦੇ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ’ਚ ਪਹੁੰਚੇ ਨੌਜਵਾਨਾਂ ਨੂੰ ਅੱਜ ਬੁਰੀ ਤਰ੍ਹਾਂ ਕੁੱਟਿਆ-ਮਾਰਿਆ ਤੇ ਘੜੀਸਿਆ ਗਿਆ ਹੈ। ਮੋਦੀ ਸਰਕਾਰ ਦਾ ਇਹ ਵਿਹਾਰ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ ਅਗਲੀ ਖ਼ਬਰ ਮੁਸਲਮਾਨ ਫਰੰਟ ਪੰਜਾਬ ਦੇ ਮੈਂਬਰਾਂ ਨੇ ਬਾਘਾ ਪੁਰਾਣਾ ਵਿਖੇ ਕੀਤੀ ਵਿਸ਼ੇਸ਼ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।