06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮੰਗਾਂ ਨੂੰ ਲੈ ਕੇ ਦੋ ਦਿਨਾਂ ਸਮੂਹਿਕ ਛੁੱਟੀ ’ਤੇ ਗਏ ਬਿਜਲੀ ਮੁਲਾਜ਼ਮਾਂ ਨੇ ਮੈਨੇਜਮੈਂਟ ਤੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ

ਅਜੀਤ ਡੈਸਕ 22-07-2026

ਤਲਵੰਡੀ ਸਾਬੋ 21 ਜੁਲਾਈ (ਰਣਜੀਤ ਸਿੰਘ ਰਾਜੂ)-ਬਿਜਲੀ ਬੋਰਡ ਦੀਆਂ ਪੀ. ਐਸ. ਈ. ਬੀ. ਇੰਪਲਾਈਜ਼ ਜੋਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ, ਏ.ਓ.ਜੇ.ਈ ਸਮੇਤ ਵੱਖ-ਵੱਖ ਜਥੇਬੰਦੀਆਂ ਜੋ ਪਿਛਲੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਬਿਜਲੀ ਬੋਰਡ ਦੀ ਮੈਨੇਜਮੈਂਟ ਦੇ ਖ਼ਿਲਾਫ਼ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਵਲੋਂ ਲੰਘੇ ਕੱਲ੍ਹ 20 ਜੁਲਾਈ ਦੀ ਮੀਟਿੰਗ ਵਿਚ ਬਿਜਲੀ ਬੋਰਡ ਦੀ ਮੈਨੇਜਮੈਂਟ ਤੇ ਉਨ੍ਹਾਂ ਦੀ ਕੋਈ ਵੀ ਮੰਗ ਨਾ ਮੰਨਣ ਤੋਂ ਇਨਕਾਰੀ ਹੋਣ ਦੇ ਦੋਸ਼ ਲਾਉਂਦਿਆਂ 21 ਤੇ 22 ਜੁਲਾਈ ਨੂੰ ਬਿਜਲੀ ਮੁਲਾਜ਼ਮਾਂ ਦੇ ਸਮੂਹਿਕ ਛੁੱਟੀ ਤੇ ਚਲੇ ਜਾਣ ਦੇ ਕੀਤੇ ਫੈਸਲੇ ਤਹਿਤ ਅੱਜ ਉੱਪ ਮੰਡਲ ਤਲਵੰਡੀ ਸਾਬੋ ਦੇ ਬਿਜਲੀ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਭਰਕੇ ਬਿਜਲੀ ਘਰ ਦੇ ਗੇਟ ਅੱਗੇ ਧਰਨਾ ਦਿੱਤਾ। ਜਥੇਬੰਦੀਆਂ ਵਲੋਂ ਜਾਰੀ ਪ੍ਰੈਸ ਬਿਆਨ ਮੁਤਾਬਿਕ ਬਿਜਲੀ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਜਿਵੇਂਕਿ ਕੱਚੇ ਕਾਮਿਆਂ ਨੂੰ ਪੱਕੇ ਕਰਨਾ, ਘੱਟ ਸਟਾਫ਼ ਹੋਣ ਕਰਕੇ ਆ ਰਹੀਆਂ ਦਿੱਕਤਾਂ, ਸਹੀ ਭਰਤੀਆਂ ਨਾ ਕਰਨਾ, ਡੀ.ਏ ਦਾ ਮੁੱਦਾ, ਪੁਰਾਣੀ ਪੈਨਸ਼ਨ ਦਾ ਮੁੱਦਾ 17-7-20 ਵਾਲਾ ਸੈਂਟਰ ਦੇ ਸਕੇਲਾਂ ਦਾ ਮੁੱਖ ਮੁੱਦਾ, ਬਰਾਬਰ ਕੰਮ ਬਰਾਬਰ ਤਨਖਾਹ, ਪੁਰਾਣੀ ਪੈਨਸ਼ਨ ਬਹਾਲੀ ਆਦਿ ਸਬੰਧੀ ਏਜੰਡਾ ਬਣਾ ਕੇ ਮੈਨੇਜਮੈਂਟ ਨੂੰ ਦਿੱਤਾ ਹੋਇਐ ਪਰ ਸਰਕਾਰ ਤੇ ਮੈਨੇਜਮੈਂਟ ਕੋਈ ਵੀ ਮੰਗ ਮੰਨਣ ਨੂੰ ਰਾਜ਼ੀ ਨਹੀਂ ਜਿਸ ਕਰਕੇ ਹੁਣ ਬਿਜਲੀ ਮੁਲਾਜ਼ਮਾਂ ਨੂੰ ਸੰਘਰਸ਼ ਦਾ ਰਾਹ ਪੈਣਾ ਪਿਆ ਹੈ। ਮੁਲਾਜ਼ਮਾਂ ਨੇ ਜਿੱਥੇ ਸੰਘਰਸ਼ ਨੂੰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ ਉਥੇ ਕਿਹਾ ਕਿ ਜੇਕਰ ਬਿਜਲੀ ਦੀ ਸਪਲਾਈ ਸਬੰਧੀ ਕੋਈ ਸੰਕਟ ਆਉਂਦਾ ਹੈ ਜਾਂ ਪਬਲਿਕ ਨੂੰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਇਸਦੀ ਜ਼ਿੰਮੇਵਾਰ ਬਿਜਲੀ ਬੋਰਡ ਦੀ ਮੈਨੇਜਮੈਂਟ ਤੇ ਪੰਜਾਬ ਸਰਕਾਰ ਹੋਵੇਗੀ। ਧਰਨੇ ਵਿਚ ਟੀ. ਐਸ. ਯੂ. ਦੇ ਸਰਕਲ ਸਕੱਤਰ ਬੇਅੰਤ ਸਿੰਘ ਤੇ ਜ਼ੋਨ ਆਗੂ ਗੁਰਲਾਭ ਸਿੰਘ ਵਲੋਂ ਹੋਰ ਮੰਗਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਏ.ਓ.ਜੇ.ਈ ਤੋਂ ਹਰਮਨ ਸਿੰਘ ਜੇ.ਈ ਤੇ ਐਮ. ਐਸ. ਯੂ ਦੇ ਹਨੀ ਗੋਇਲ ਵਲੋਂ ਵੀ ਸੰਬੋਧਨ ਕੀਤਾ ਗਿਆ ਜਦੋਂਕਿ ਇਸ ਮੌਕੇ ਸੰਜੀਵ ਸ਼ਰਮਾ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਾਜਦੀਪ ਸਿੰਘ, ਪ੍ਰਦੀਪ ਸਿੰਘ, ਕਰਮਜੀਤ ਜੇ.ਈ, ਪ੍ਰਗਟ ਸਿੰਘ ਪ੍ਰਧਾਨ ਟਰਾਂਸਕੋ ਸਮੇਤ ਕਈ ਮੁਲਾਜ਼ਮ ਆਗੂ ਹਾਜ਼ਰ ਸਨ।

ਪਿਛਲੀ ਖ਼ਬਰ ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ ਵੱਖ-ਵੱਖ ਥਾਵਾਂ ਤੋਂ 4 ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕੇਂਦਰ ਸਰਕਾਰ ਦੀ ਅਰਥੀ ਸਾੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।