07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਭਾਰਤੀ ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਦੇ ਅਰਥੀ ਫੂਕੀ

ਅਜੀਤ ਡੈਸਕ 22-07-2026

ਗੋਨਿਆਣਾ, 21 ਜੁਲਾਈ (ਲਛਮਣ ਦਾਸ ਗਰਗ)-ਦਿੱਲੀ ਵਿਚ ਜੰਤਰ ਮੰਤਰ ਤੇ ਨੌਜਵਾਨਾਂ ਤੇ ਵਿਦਿਆਰਥੀਆਂ ਵਲੋਂ ਪੇਪਰ ਲੀਕ ਦੇ ਮਸਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਬਠਿੰਡਾ ਵਲੋਂ ਅੱਜ ਗੋਨਿਆਣਾ ਮੰਡੀ ਦੇ ਬੱਸ ਸਟੈਂਡ ਚੌਂਕ ਵਿਚ ਕੇਂਦਰ ਸਰਕਾਰ ਦੀ ਅਰਥੀ ਫੂਕੀ। ਇਸ ਤੋਂ ਪਹਿਲਾਂ ਯੂਨੀਅਨ ਵਲੋਂ ਕੇਂਦਰ ਸਰਕਾਰ ਦੀ ਆਰਥਿਕ ਬਣਾਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਉਸ ਮਾਰਚ ਕਰਦੇ ਹੋਏ ਸਥਾਨਕ ਬੱਸ ਅੱਡੇ ਦੇ ਚੌਂਕ ਵਿਖੇ ਪਹੁੰਚੇ। ਚੌਂਕ ਵਿਖੇ ਵਿਦਿਆਰਥੀਆਂ ਵਲੋਂ ਪੇਪਰ ਲੀਕ ਦੇ ਮਸਲੇ ਨੂੰ ਲੈ ਕੇ ਗਈ ਇਸ ਮੌਕੇ ਇਕੱਠ ਨੂੰ ਦਿੱਲੀ ਵਿਖੇ ਜੰਤਰ ਮੰਤਰ ਸੰਬੋਧਨ ਕਰਦੇ ਹੋਏ ਉਕਤ ਜਥੇਬੰਦੀ ਦੇ ਆਗੂਆਂ ਨੇ ਕਿਹਾ ਕੇਂਦਰ ਸਰਕਾਰ ਵਲੋਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਨਜਾਇਜ਼ ਖਿਲਵਾੜ ਕੀਤਾ ਜਾ ਰਿਹਾ ਹੈ ਜੋ ਨਾ ਸਹਿਣ ਯੋਗ ਹੈ। ਜਥੇਬੰਦੀ ਦੇ ਆਗੂਆਂ ਨੇ ਅੱਗੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਨੌਜਵਾਨਾਂ ਵੱਲ ਧਿਆਨ ਨਾ ਦਿੱਤਾ ਜਥੇਬੰਦੀ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰੇਗੀ।

ਪਿਛਲੀ ਖ਼ਬਰ ਜਾਇਜ਼ ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਵਲੋਂ ਦੋ ਦਿਨਾਂ ਸਮੂਹਿਕ ਛੁੱਟੀ ਕਰਕੇ ਰਾਮਾਂ ਮੰਡੀ ਵਿਚ ਰੋਸ ਰੈਲੀ ਅਗਲੀ ਖ਼ਬਰ ਬਿਜਲੀ ਕਾਮਿਆਂ ਵਲੋਂ ਸਮੂਹਿਕ ਛੁੱਟੀ ਦੌਰਾਨ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।