07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਦੇਸ਼ ਦਾ ਭਵਿੱਖ ਤੇ ਅੰਨਦਾਤਾ ਸੰਘਰਸ਼ ਲਈ ਮਜਬੂਰ-ਜੀਤਮਹਿੰਦਰ ਸਿੰਘ ਸਿੱਧੂ

ਅਜੀਤ ਡੈਸਕ 22-07-2026

ਤਲਵੰਡੀ ਸਾਬੋ, 21 ਜੁਲਾਈ (ਰਣਜੀਤ ਸਿੰਘ ਰਾਜੂ): ਕੇਂਦਰ ਦੀ ਭਾਜਪਾ ਸਰਕਾਰ ਦੀਆਂ ਗਲਤ ਅਤੇ ਲੋਕ ਮਾਰੂ ਨੀਤੀਆਂ ਕਾਰਣ ਦੇਸ਼ ਦਾ ਭਵਿੱਖ ਵਿਦਿਆਰਥੀ ਅਤੇ ਦੇਸ਼ ਦਾ ਅੰਨਦਾਤਾ ਕਿਸਾਨ ਸੜਕਾਂ ’ਤੇ ਸੰਘਰਸ਼ ਲਈ ਮਜ਼ਬੂਰ ਹੋ ਗਿਐ ਅਤੇ ਜਿਸ ਦੇਸ਼ ਦੇ ਵਿਦਿਆਰਥੀ ਅਤੇ ਕਿਸਾਨ ਦੋਵੇਂ ਸੜਕਾਂ ’ਤੇ ਆ ਖੜਨ ਤਾਂ ਉਸ ਦੇਸ਼ ਦੇ ਭਵਿੱਖ ਬਾਰੇ ਅੰਦਾਜ਼ਾ ਲਾਉਣਾ ਬਹੁਤਾ ਮੁਸ਼ਕਿਲ ਨਹੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਵਲੋਂ ਲੋਕ ਸਭਾ ਚੋਣ ਲੜ ਚੁੱਕੇ ਸੀਨੀਅਰ ਆਗੂ ਤੇ ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਕੀਤਾ। ਸਿੱਧੂ ਜੋ ਕਿ ਤਲਵੰਡੀ ਸਾਬੋ ਵਿਖੇ ਇੱਕ ਜਨਤਕ ਪ੍ਰੋਗਰਾਮ ’ਚ ਹਾਜ਼ਰੀ ਭਰਨ ਪੁੱਜੇ ਸਨ ਨੇ ਬਾਅਦ ’ਚ ਗੱਲਬਾਤ ਕਰਦਿਆਂ ਕਿਹਾ ਕਿ ਨੀਟ ਪ੍ਰੀਖਿਆ ’ਚ ਵੱਡੇ ਪੱਧਰ ਤੇ ਸਾਹਮਣੇ ਆਈਆਂ ਧਾਂਦਲੀ ਦੀਆਂ ਘਟਨਾਵਾਂ ਨੇ ਲੱਖਾਂ ਵਿਦਿਆਰਥੀਆਂ ਦੇ ਸੁਪਨੇ ਚਕਨਾਚੂਰ ਕਰ ਦਿੱਤੇ ਤੇ ਹੁਣ ਜਦੋਂ ਪ੍ਰੀਖਿਆਵਾਂ ’ਚ ਧਾਂਦਲੀਆਂ ਦੇ ਮਾਮਲੇ ’ਚ ਵਿਦਿਆਰਥੀ ਸਬੰਧਿਤ ਕੇਂਦਰੀ ਮੰਤਰੀ ਦਾ ਅਸਤੀਫ਼ਾ ਮੰਗਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਇਆ ਜਾ ਰਿਹੈ ਜੋ ਮੰਦਭਾਗਾ ਹੈ। ਇਸੇ ਤਰ੍ਹਾਂ ਭਾਰਤ ਅਮਰੀਕਾ ਟਰੇਡ ਡੀਲ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਐੱਮ.ਐੱਸ.ਪੀ ਸਮੇਤ ਕਈ ਹੋਰ ਕਿਸਾਨੀ ਮੰਗਾਂ ਲਈ ਫਿਰ ਤੋਂ ਦਿੱਲੀ ਦਾ ਰੁਖ ਕਰਨਾ ਪਿਐ ਤੇ ਸ਼ਰਮਨਾਕ ਇਹ ਕਿ ਉਨ੍ਹਾਂ ਨਾਲ ਗੱਲਬਾਤ ਦੀ ਥਾਂ ਉਨ੍ਹਾਂ ਦਾ ਰਾਸਤਾ ਜਬਰੀ ਰੋਕਿਆ ਜਾ ਰਿਹੈ। ਸਿੱਧੂ ਨੇ ਜਿੱਥੇ ਕੇਂਦਰ ਤੋਂ ਮੰਗ ਕੀਤੀ ਕਿ ਉਹ ਵਿਦਿਆਰਥੀਆਂ ਤੇ ਕਿਸਾਨਾਂ ਦੇ ਮਸਲੇ ਸੰਵਾਦ ਰਾਹੀਂ ਹੱਲ ਕਰੇ ਉੱਥੇ ਉਨ੍ਹਾਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਉਹ ਪੰਜਾਬ ਆ ਕੇ ਉਨ੍ਹਾਂ ਸੰਘਰਸ਼ਸ਼ੀਲ ਧਿਰਾਂ ਦੇ ਵਰਕਰਾਂ ਦਾ ਹਾਲਚਾਲ ਵੀ ਜਾਣਨ ਜੋ ਆਪਣੀਆਂ ਮੰਗਾਂ ਮਨਵਾਉਣ ਖ਼ਾਤਰ ਪੰਜਾਬ ਪੁਲਿਸ ਦੇ ਲਾਠੀਚਾਰਜਾਂ ਕਾਰਣ ਜ਼ਖ਼ਮੀ ਹੋਏ ਹਨ। ਸਿੱਧੂ ਨਾਲ ਸੀ.ਕਾਂਗਰਸੀ ਸੁਖਬੀਰ ਸਿੰਘ ਚੱਠਾ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ, ਤੇਜ਼ ਰਾਮ ਸ਼ਰਮਾ, ਦਰਸ਼ਨ ਗਿੱਲ, ਜਗਦੀਪ ਗੋਦਾਰਾ, ਕੁਲਦੀਪ ਰਾਇਲ, ਬਿੱਲਾ ਬਾਬਾ ਆਦਿ ਮੌਜੂਦ ਸਨ।

ਪਿਛਲੀ ਖ਼ਬਰ ਥਰਮਲ ਪਲਾਂਟ ਕਰਮਚਾਰੀ ਸੰਘ ਨੇ ਵਰਕਰਾਂ ਦੀ ਛੇਤੀ ਨਿਯੁਕਤੀ ਲਈ ਮੁੱਖ ਇੰਜੀਨੀਅਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਪੁਰਾਣੀ ਰੰਜਿਸ਼ ਨੂੰ ਲੈ ਕੇ ਸਾਬਕਾ ਉਪ ਚੇਅਰਮੈਨ ਸਿਕੰਦਰ ਸਿੰਘ ਬਲਾਹੜ੍ਹ ਮਹਿਮਾ ’ਤੇ ਜਾਨਲੇਵਾ ਹਮਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।