ਭੁੱਚੋ ਮੰਡੀ, 23 ਜੁਲਾਈ (ਬਿੱਕਰ ਸਿੰਘ ਸਿੱਧੂ)-ਨਗਰ ਕੌਂਸਲ ਭੁੱਚੋ ਮੰਡੀ ਦੀ ਨਵ-ਨਿਯੁਕਤ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਦੀ ਤਾਜਪੋਸ਼ੀ ਦਾ ਸਮਾਗਮ ਯਾਦਗਾਰੀ ਹੋ ਨਿੱਬੜਿਆ। ਨੀਨਾ ਬਾਂਸਲ ਨੂੰ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਨਗਰ ਕੌਂਸਲ ਦਫ਼ਤਰ ਤੱਕ ਬੈਂਡ-ਬਾਜਿਆਂ ਤੇ ਢੋਲਾਂ ਦੀ ਧਮਾਲ ਦਰਮਿਆਨ ਜਲੂਸ ਦੀ ਸ਼ਕਲ ਵਿਚ ਲਿਆਂਦਾ ਗਿਆ। ਇਸ ਮੌਕੇ ਰਾਜਨੀਤਿਕ, ਸਮਾਜਿਕ, ਧਾਰਮਿਕ, ਸਮਾਜ ਸੇਵੀ ਅਤੇ ਵਪਾਰਕ ਸੰਸਥਾਵਾਂ ਦੇ ਵੱਡੀ ਗਿਣਤੀ ਵਿਚ ਨੁਮਾਇੰਦੇ ਮੌਜੂਦ ਸਨ। ਤਾਜਪੋਸ਼ੀ ਤੋਂ ਬਾਅਦ ਅਨਾਜ ਮੰਡੀ ਵਿੱਚ ਕਰਵਾਏ ਗਏ ਵਿਸ਼ਾਲ ਸਮਾਗਮ ਦੌਰਾਨ ਪ੍ਰਸਿੱਧ ਕਲਾਕਾਰ ਆਰ ਨੇਤ ਵਲੋਂ ਅਖਾੜਾ ਪੇਸ਼ ਕੀਤਾ ਗਿਆ। ਜਿਸ ਦਾ ਲੋਕਾਂ ਨੇ ਖੂਬ ਆਨੰਦ ਮਾਣਿਆ। ਇਸ ਮੌਕੇ ਪ੍ਰਧਾਨ ਨੀਨਾ ਬਾਂਸਲ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜ਼ਿੰਮੇਵਾਰੀ ਲੋਕਾਂ ਦੇ ਵਿਸ਼ਵਾਸ ਦਾ ਪ੍ਰਤੀਕ ਹੈ। ਉਹ ਸ਼ਹਿਰ ਦੇ ਸਰਵਪੱਖੀ ਵਿਕਾਸ, ਸਫ਼ਾਈ, ਬੁਨਿਆਦੀ ਸਹੂਲਤਾਂ ਦੇ ਵਿਸਥਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਮੌਕੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਵਿਸ਼ੇਸ ਤੌਰ ’ਤੇ ਹਾਜ਼ਰ ਰਹੇ।
ਨਗਰ ਕੌਂਸਲ ਪ੍ਰਧਾਨ ਨੀਨਾ ਬਾਂਸਲ ਅਤੇ ਮੀਤ ਪ੍ਰਧਾਨ ਰੁਪਿੰਦਰ ਕੌਰ ਦੀ ਤਾਜਪੋਸ਼ੀ
ਅਜੀਤ ਡੈਸਕ
24-07-2026